ਸੰਤੋਖ ਸਿੰਘ ਚੌਧਰੀ ਦੇ ਦਿਹਾਂਤ 'ਤੇ ਸੰਤ ਸੀਚੇਵਾਲ ਨੇ ਕੀਤਾ ਦੁੱਖ਼ ਦਾ ਪ੍ਰਗਟਾਵਾ
Saturday, Jan 14, 2023 - 12:48 PM (IST)
ਜਲੰਧਰ/ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ 'ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਸਦਮਾ ਲੱਗਾ। ਉਹ ਆਪਣੀ ਪਾਰਟੀ ਲਈ ਬੜੀ ਸਰਗਰਮੀ ਨਾਲ ਕੰਮ ਕਰਦੇ ਰਹੇ ਅਤੇ ਜਲੰਧਰ ਹਲਕੇ ਤੋਂ ਦੋ ਵਾਰ ਲੋਕ ਸਭਾ ਦੀ ਚੋਣ ਜਿੱਤੇ ਸਨ। ਪਰਮਾਤਾਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਅੱਜ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ। ਅਚਾਨਕ ਸਿਹਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਫਗਵਾੜਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਮ੍ਰਿਤਕ ਐਲਾਨ ਦਿੱਤਾ। ਇਸ ਦੁੱਖ਼ਭਰੀ ਖ਼ਬਰ ਤੋਂ ਬਾਅਦ ਰਾਹੁਲ ਨੇ ਭਾਰਤ ਜੋੜੋ ਯਾਤਰਾ ਰੋਕ ਦਿੱਤੀ ਅਤੇ ਉਨ੍ਹਾਂ ਨੂੰ ਵੇਖਣ ਲਈ ਹਸਪਤਾਲ ਪਹੁੰਚੇ।
ਇਹ ਵੀ ਪੜ੍ਹੋ : ਨਹੀਂ ਰਹੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਜਾਣੋ ਕਿਹੋ-ਜਿਹਾ ਸੀ ਸਿਆਸੀ ਪਿਛੋਕੜ
ਰਾਹੁਲ ਗਾਂਧੀ ਨੇ 10 ਜਨਵਰੀ ਤੋਂ ਪੰਜਾਬ ਦੀ ਯਾਤਰਾ ਸ਼ੁਰੂ ਕੀਤੀ ਸੀ। ਪਹਿਲੇ ਦਿਨ ਫਤਿਹਗੜ੍ਹ ਸਾਹਿਬ ਤੋਂ ਲੁਧਿਆਣਾ ਦੇ ਖੰਨਾ ਤੱਕ ਦੀ ਯਾਤਰਾ ਕੀਤੀ। ਦੂਜੇ ਦਿਨ ਇਹ ਯਾਤਰਾ ਸਮਰਾਲਾ ਤੋਂ ਸ਼ੁਰੂ ਹੋ ਕੇ ਸਮਰਾਲਾ ਚੌਂਕ ਵਿਖੇ ਜਨ ਸਭਾ ਨਾਲ ਸਮਾਪਤ ਹੋਈ। ਇਸ ਦਿਨ ਰਾਹੁਲ ਗਾਂਧੀ ਸ਼ਾਮ ਨੂੰ ਯਾਤਰਾ ਨਹੀਂ ਕੀਤੀ ਅਤੇ ਉਥੋਂ ਦਿੱਲੀ ਲਈ ਰਵਾਨਾ ਹੋ ਗਏ। 13 ਜਨਵਰੀ ਨੂੰ ਲੋਹੜੀ ਕਾਰਨ ਯਾਤਰਾ ਨਹੀਂ ਕੱਢੀ ਗਈ ਸੀ।
ਇਹ ਵੀ ਪੜ੍ਹੋ : ਜਲੰਧਰ 'ਚ 'ਭਾਰਤ ਜੋੜੋ ਯਾਤਰਾ' ਦੌਰਾਨ ਲੋਕ ਇਨ੍ਹਾਂ ਰੂਟਾਂ ਦੀ ਕਰਨਗੇ ਵਰਤੋਂ, ਟਰੈਫਿਕ ਰੂਟਾਂ ਦੇ ਵੇਰਵੇ ਹੋਏ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ