CM ਭਗਵੰਤ ਮਾਨ ਦੇ ਬੀਮਾਰ ਹੋਣ ’ਤੇ ਸੰਤ ਸੀਚੇਵਾਲ ਦਾ ਬਿਆਨ ਆਇਆ ਸਾਹਮਣੇ

Friday, Jul 22, 2022 - 12:08 PM (IST)

ਕਪੂਰਥਲਾ—  ਕਾਲੀ ਵੇਈਂ ਦਾ ਪਾਣੀ ਪੀਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਪੋਸਟਾਂ ਨੂੰ ਲੈ ਕੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਲੀ ਵੇਈਂ ਦਾ ਪਾਣੀ ਪਹਿਲਾਂ ਮੈਂ ਪੀਤਾ ਸੀ, ਮੈਂ ਮੁੱਖ ਮੰਤਰੀ ਨੂੰ ਪਾਣੀ ਪੀਣ ਲਈ ਨਹੀਂ ਕਿਹਾ, ਉਨ੍ਹਾਂ ਨੂੰ ਪਹਿਲਾਂ ਤੋਂ ਹੀ ਢਿੱਡ ’ਚ ਖ਼ਰਾਬੀ ਸੀ। 

ਇਹ ਵੀ ਪੜ੍ਹੋ: ਗੋਰਾਇਆ: ਭੈਣਾਂ ਨੇ ਸਿਰ 'ਤੇ ਸਿਹਰਾ ਸਜਾ ਫੁੱਟਬਾਲ ਖਿਡਾਰੀ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਮਚਿਆ ਚੀਕ-ਚਿਹਾੜਾ

ਤੁਹਾਨੂੰ ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ’ਚ ਮਨਾਈ ਗਈ ਪਵਿੱਤਰ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ 17 ਜੁਲਾਈ ਨੂੰ ਮੁੱਖ ਮੰਤਰੀ ਨੇ ਪਵਿੱਤਰ ਕਾਲੀ ਵੇਈਂ ਦਾ ਪਾਣੀ ਪੀਤਾ ਸੀ। ਉਸ ਸਮੇਂ ਉਥੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਚ ਸੀਚੇਵਾਲ ਵੀ ਮੌਜੂਦ ਸਨ। ਸੀਚੇਵਾਲ ਦਾ ਕਹਿਣਾ ਹੈ ਕਿ ਵੇਈਂ ਦਾ ਪਾਣੀ ਬਿਲਕੁਲ ਸਾਫ਼ ਸੀ। ਪਹਿਲਾਂ ਉਨ੍ਹਾਂ ਨੇ ਪਾਣੀ ਪੀਤਾ ਸੀ। ਫਿਰ ਉਸ ਦੇ ਬਾਅਦ ਪਾਣੀ ਦੀ ਟੀ. ਡੀ. ਐੱਸ. ਚੈੱਕ ਕੀਤੀ ਗਈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਪਾਣੀ ਪੀਣ ਲਈ ਨਹੀਂ ਕਿਹਾ ਸੀ ਸਗੋਂ ਸਾਫ਼ ਵੇਈਂ ਵੇਖ ਕੇ ਉਨ੍ਹਾਂ ਨੇ ਖ਼ੁਦ ਪਾਣੀ ਪੀ ਲਿਆ ਸੀ। ਉਥੋਂ ਪਾਣੀ ਪੀ ਕੇ ਉਨ੍ਹਾਂ ਦੀ ਸਿਹਤ ਖ਼ਰਾਬ ਨਹੀਂ ਹੋਈ ਹੈ ਸਗੋਂ ਪਹਿਲਾਂ ਤੋਂ ਹੀ ਉਨ੍ਹਾਂ ਦੇ ਢਿੱਡ ’ਚ ਖ਼ਰਾਬੀ ਸੀ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਮਨੂੰ ਤੇ ਜਗਰੂਪ ਰੂਪਾ ਦਾ ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਜਾਣੋ ਕਦੋਂ ਕੀ-ਕੀ ਹੋਇਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News