ਕੁਦਰਤੀ ਸਰੋਤਾਂ ਨੂੰ ਲੁੱਟ ਕੇ ਅਮੀਰ ਹੋਣ ਦੀ ਅੰਨ੍ਹੀ ਦੌੜ ਵਿਚ ਲੱਗਾ ਮਨੁੱਖ: ਸੰਤ ਸੀਚੇਵਾਲ

Monday, Nov 06, 2023 - 11:31 AM (IST)

ਕੁਦਰਤੀ ਸਰੋਤਾਂ ਨੂੰ ਲੁੱਟ ਕੇ ਅਮੀਰ ਹੋਣ ਦੀ ਅੰਨ੍ਹੀ ਦੌੜ ਵਿਚ ਲੱਗਾ ਮਨੁੱਖ: ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ (ਅਸ਼ਵਨੀ)-ਮਾਊਂਟੇਨ ਕਲਾਈਮੇਟ ਟਰੱਸਟ ਵੱਲੋਂ ਦਿੱਲੀ ਦੇ ਇੰਡੀਆ ਇੰਟਰਨੈਸ਼ਨਲ ਸੈਂਟਰ ਵਿਚ ਪਹਾੜਾਂ ਦੀ ਮਜ਼ਬੂਤੀ ਅਤੇ ਸਾਂਭ-ਸੰਭਾਲ ਅਤੇ ਰੱਖ-ਰਖਾਅ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮਨੁੱਖ ਕੁਦਰਤ ਦੇ ਸਰੋਤਾਂ ਨੂੰ ਲੁੱਟ ਕੇ ਅਮੀਰ ਹੋਣ ਦੀ ਦੌੜ ਵਿਚ ਲੱਗਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਇਸ ਅੰਨ੍ਹੀ ਦੌੜ ਕਾਰਨ ਹੀ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਤਬਾਹ ਕਰ ਰਹੇ ਹਾਂ। ਸੈਮੀਨਾਰ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸੰਤ ਸੀਚੇਵਾਲ ਨੇ ਕਿਹਾ ਕਿ ਦੇਸ਼ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਰਿਸ਼ੀ-ਮੁਨੀ ਵੀ ਜਦੋਂ ਤਪੱਸਿਆ ਲਈ ਪਹਾੜਾਂ ’ਤੇ ਚੱਲੇ ਜਾਂਦੇ ਸਨ ਤਾਂ ਉਹ ਕੁਦਰਤ ਨੂੰ ਨੁਕਸਾਨ ਪਹੁੰਚਾਏ ਬਿਨਾਂ ਹੀ ਸਾਲਾਂ ਬੱਧੀ ਤਪੱਸਿਆ ਕਰਦੇ ਰਹਿੰਦੇ ਸਨ। ਇਨ੍ਹਾਂ ਰਿਸ਼ੀਆਂ-ਮੁਨੀਆਂ ਨੇ ਕਦੇ ਵੀ ਪਾਣੀ ਦੇ ਕੁਦਰਤੀ ਸਾਧਨਾਂ ਨੂੰ ਪਲੀਤ ਨਹੀਂ ਸੀ ਕੀਤਾ ਅਤੇ ਨਾ ਹੀ ਬਨਸਪਤੀ ਦਾ ਉਜਾੜਾ ਕੀਤਾ ਸੀ।

ਇਹ ਵੀ ਪੜ੍ਹੋ:  ਹੋਟਲ 'ਚ ਰੰਗਰਲੀਆਂ ਮਨਾਉਣ ਪੁੱਜਾ ਸੀ ਪ੍ਰੇਮੀ ਜੋੜਾ, ਜ਼ਿਆਦਾ ਸ਼ਰਾਬ ਪੀਣ ਕਾਰਨ ਹੋਇਆ ਉਹ ਜੋ ਸੋਚਿਆ ਨਾ ਸੀ

ਸੰਤ ਸੀਚੇਵਾਲ ਨੇ ਕਿਹਾ ਕਿ ਵਿਕਾਸ ਦੇ ਨਾਂ ’ਤੇ ਪਹਾੜਾਂ ਨੂੰ ਖੋਖਲਾ ਕੀਤਾ ਜਾ ਰਿਹਾ ਹੈ। ਅੰਨ੍ਹੇਵਾਹ ਰੱਖਾਂ ਦੀ ਕਟਾਈ ਕਰ ਕੇ ਵਾਤਾਵਰਣ ਦਾ ਸੰਤੁਲਨ ਵਿਗਾੜਿਆ ਜਾ ਰਿਹਾ ਹੈ। ਆਲਮੀ ਤਪਸ਼ ਵੱਧਣ ਨਾਲ ਬਰਫਾਂ ਲੱਦੇ ਪਹਾੜ ਸੁੰਨੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ’ਤੇ ਅਮਲ ਕਰਦਿਆਂ ਸਮੁੱਚੇ ਸੰਸਾਰ ਨੂੰ ਆਲਮੀ ਤਪਸ਼ ਤੋਂ ਬਚਾਇਆ ਜਾ ਸਕਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪਹਾੜਾਂ ਤੇ ਜਦੋਂ ਮੀਂਹ ਪੈਂਦਾ ਹੈ ਤਾਂ ਉਸ ਦਾ ਨੁਕਸਾਨ ਮੈਦਾਨੀ ਇਲਾਕਿਆਂ ਨੂੰ ਝੱਲਣਾ ਪੈਂਦਾ ਹੈ। ਉਨ੍ਹਾਂ ਅਪੀਲ ਕਿਹਾ ਕਿ ਕੁਦਰਤ ਨਾਲ ਇਕਮਿਕ ਹੋ ਕੇ ਆਪਣਾ ਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਇਆ ਜਾ ਸਕਦਾ ਹੈ।

ਸੈਮੀਨਾਰ ਦਾ ਉਦਘਾਟਨ ਕਰਦਿਆ ਪਦਮ ਭੂਸ਼ਣ, ਸਾਬਕਾ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਤੇ ਸੈਟਰਲ ਯੁਨੀਵਰਸਿਟੀ ਕਸ਼ਮੀਰ ਦੇ ਚਾਂਸਲਰ ਐੱਸ. ਏ. ਹਸਨੈਨ ਨੇ ਕਿਹਾ ਕਿ ਤਕਨੀਕੀ ਪੱਖੋਂ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ।
ਇਸ ਮੌਕੇ ਡਾ. ਕਮਲਜੀਤ ਸਿੰਘ ਬਾਵਾ, ਫਾਲਗੁਨੀ ਰਾਜਕੁਮਾਰ ਸਾਬਕਾ ਆਈ. ਏ. ਐਸ, ਉਤਰਾਖੰਡ ਰਾਜ ਦੇ ਸਟੇਟ ਕੋਆਪਰਰਟਿਵ ਦੇ ਚੇਅਰਮੈਨ ਦਾਨ ਸਿੰਘ ਰਾਵਤ, ਡਾ. ਸਿਦਕੀ ਵਾਹਿਦ, ਇਕਲਾਬੀਆ ਸ਼ਰਮਾ, ਕੈਪਟਨ ਸਵਦੇਸ਼ ਕੁਮਾਰ ਆਦਿ ਹਾਜ਼ਰ ਸੀ।

ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿੰਕਜਾ, ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News