ਸਿੱਧੂ ਦੇ ਮਹਿਕਮਾ ਨਾ ਸੰਭਾਲਣ ''ਤੇ ਜਵਾਬ ਦੇਣ ਤੋਂ ਬਚੇ ਮੰਤਰੀ
Tuesday, Jun 18, 2019 - 04:12 PM (IST)

ਮੋਹਾਲੀ (ਜੱਸੋਵਾਲ) : ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵਾਂ ਅਹੁਦਾ ਨਾ ਸੰਭਾਲਣ ਦੇ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਹੋਏ ਦਿਖਾਈ ਦਿੱਤੇ। ਬਲਬੀਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਉਨ੍ਹਾਂ ਦੇ ਵੱਡੇ ਭਰਾ ਹਨ ਅਤੇ ਉਨ੍ਹਾਂ ਦੀ ਕੋਈ ਨਿੱਜੀ ਸਮੱਸਿਆ ਹੋਵੇਗੀ। ਅਸਲ 'ਚ ਬਲਬੀਰ ਸਿੰਘ ਸਿੱਧੂ ਨੇ ਮੰਗਲਵਾਰ ਨੂੰ 20 ਨਵੀਆਂ ਅਮਰਜੈਂਸੀ ਐਂਬੂਲੈਂਸਾਂ ਨੂੰ ਹਰੀ ਝੰਡੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਐਂਬੂਲੈਂਸਾਂ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ਅਤੇ ਸ਼ਹਿਰ 'ਚ ਇਹ ਐਂਬੂਲੈਂਸਾਂ 10 ਤੋਂ 15 ਮਿੰਟਾਂ 'ਚ ਮਰੀਜ਼ ਤੱਕ ਪਹੁੰਚ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਡਾਕਟਰਾਂ ਦੀ ਵੀ ਕਮੀ ਹੈ ਅਤੇ ਅਕਾਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਡਾਕਟਰਾਂ ਦੀ ਕੋਈ ਭਰਤੀ ਨਹੀਂ ਕੀਤੀ ਗਈ ਹੈ।