ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦਾ ਕੀਤਾ ਜਾਵੇਗਾ ਮਜ਼ਬੂਤੀਕਰਨ

06/29/2019 8:51:06 AM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ 'ਚ ਚੱਲ ਹਰੇ ਪ੍ਰਾਈਵੇਟ ਤੇ ਸਰਕਾਰੀ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾ ਦਾ ਵਿਆਪਕ ਪੱਧਰ 'ਤੇ ਮਜ਼ਬੂਤੀਕਰਨ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਹੈ, ਜਿਸ ਅਧੀਨ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਦੀ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਾਈਆਂ ਜਾਣਗੀਆਂ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਥੇ ਪ੍ਰਾਈਵੇਟ ਤੇ ਸਰਕਾਰੀ ਪ੍ਰੈਕਟਿਸ ਕਰਕ ਰਹੇ ਮਨੋਰੋਗਾਂ ਦੇ ਡਾਕਟਰਾਂ ਦੀ ਪਹਿਲੀ ਮੀਟਿੰਗ ਵਿਚ ਕੀਤਾ।

ਇਸ ਮੀਟਿੰਗ 'ਚ ਐਸ. ਟੀ. ਐਫ. ਮੁਖੀ ਗੁਰਪ੍ਰੀਤ ਦਿਓ, ਆਈ. ਜੀ. ਰਾਜੇਸ਼ ਕੁਮਾਰ ਜੈਸਵਾਲ, ਵਧੀਕ ਮੁੱਖ ਸਕੱਤਰ ਸਿਹਤ, ਸਤੀਸ਼ ਚੰਦਰਾ, ਕਮਿਸ਼ਨਰ  ਡਰੱਗ ਐਡਮਿਨਿਸਟ੍ਰੇਸ਼ਨ ਕਾਹਨ ਸਿੰਘ ਪੰਨੂ, ਐਮ. ਡੀ. ਰਾਸ਼ਟਰੀ ਸਿਹਤ ਮਿਸ਼ਨ ਅਮਿਤ ਕੁਮਾਰ, ਰਾਜਨੀਤਿਕ ਸਕੱਤਰ/ਸਿਹਤ ਮੰਤਰੀ, ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ ਤੇ ਪ੍ਰਾਈਵੇਟ ਕੇਦਰਾਂ ਦੇ ਪ੍ਰਬੰਧਕ ਹਾਜ਼ਰ ਸਨ।


Babita

Content Editor

Related News