ਮੋਹਾਲੀ : ਅਕਾਲੀ ਕੌਂਸਲਰਾਂ ਵਲੋਂ ਬਲਬੀਰ ਸਿੱਧੂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

09/14/2019 4:28:13 PM

ਮੋਹਾਲੀ (ਜੱਸੋਵਾਲ) : ਮੋਹਾਲੀ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੇਅਰ ਕੁਲਵੰਤ ਸਿੰਘ ਨੂੰ ਗ੍ਰਾਂਟ ਸਬੰਧੀ ਚੁਣੌਤੀ ਦਿੱਤੀ ਸੀ। ਉੱਥੇ ਹੀ ਮੇਅਰ ਦੇ ਪੱਖ 'ਚ ਅਕਾਲੀ ਕੌਂਸਲਰ ਉਤਰ ਆਏ ਹਨ। ਸ਼ੁੱਕਰਵਾਰ ਨੂੰ ਅਕਾਲੀ ਕੌਂਸਲਰਾਂ ਨੇ ਸਿਹਤ ਮੰਤਰੀ ਸਿੱਧੂ ਨੂੰ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦੱਸਣ ਕਿ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਿੰਨੀ ਗ੍ਰਾਂਟ ਨਿਗਮ ਅਤੇ ਸ਼ਹਿਰ ਦੇ ਵਿਕਾਸ ਲਈ ਲੈ ਕੇ ਆਏ ਹਨ।

ਕੌਂਸਲਰਾਂ ਨੇ ਕਿਹਾ ਕਿ ਮੰਤਰੀ ਸਿਰਫ ਸ਼ੋਹਰਤ ਹਾਸਲ ਕਰਨ ਲਈ ਗ੍ਰਾਂਟਾਂ ਦੇਣ ਦਾ ਦਾਅਵਾ ਕਰ ਰਹੇ ਹਨ। ਅਕਾਲੀ ਕੌਂਸਲਰਾਂ ਨੇ ਦਾਅਵਾ ਕੀਤਾ ਕਿ ਮੇਅਰ ਨੇ ਸ਼ਹਿਰ ਦੇ ਵਿਕਾਸ ਲਈ ਆਪਣੇ ਦਫਤਰ 'ਚ 300 ਕਰੋੜ ਦੀ ਰਕਮ ਖਰਚ ਕੀਤੀ ਹੈ, ਜਦੋਂ ਅਕਾਲੀਆਂ ਦੀ ਸਰਕਾਰ ਸੀ ਅਤੇ ਜਿਸ ਦੇ ਆਂਕੜੇ ਵੀ ਕੌਂਸਲਰਾਂ ਵਲੋਂ ਦਿੱਤੇ ਗਏ। ਦੱਸ ਦੇਈਏ ਕਿ ਬੁੱਧਵਾਰ ਨੂੰ ਬਲਬੀਰ ਸਿੰਘ ਸਿੱਧੂ ਨੇ ਨਿਗਮ ਕਮਿਸ਼ਨਰ ਭੁਪਿੰਦਰ ਸਿੰਘ ਨੂੰ 54 ਲੱਖ ਰੁਪਏ ਦਾ ਚੈੱਕ ਦਿੱਤਾ ਸੀ। ਇਸ ਮੌਕੇ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਮੇਅਰ ਕੁਲਵੰਤ ਸਿੰਘ ਨੂੰ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ ਸੀ।


Babita

Content Editor

Related News