ਪੰਜਾਬ ਦੇ ਮੰਤਰੀਆਂ ''ਚ ਵੀ ''ਕੋਰੋਨਾ'' ਦਾ ਖੌਫ, ਸਿੱਧੂ ਦੀ ਰਿਹਾਇਸ਼ ਬਾਹਰ ਲੱਗਾ ਬੋਰਡ
Friday, Mar 20, 2020 - 03:47 PM (IST)
ਚੰਡੀਗੜ੍ਹ : ਪੂਰੀ ਦੁਨੀਆ 'ਚ ਤਹਿਲਕਾ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ 3 ਮਰੀਜ਼ ਪੰਜਾਬ 'ਚ ਵੀ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਪੰਜਾਬ ਸਰਕਾਰ ਵਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਜਿੰਮ, ਸਕੂਲ, ਕਾਲਜ, ਮਾਲ ਆਦਿ ਨੂੰ ਬੰਦ ਰੱਖਿਆ ਗਿਆ ਹੈ। ਪੰਜਾਬ ਦੇ ਮੰਤਰੀਆਂ ਵਲੋਂ ਵੀ ਕੋਰੋਨਾ ਵਾਇਰਸ ਕਾਰਨ ਕਾਫੀ ਅਹਿਤਿਆਤ ਵਰਤਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਨੋਟਿਸ ਲਾਇਆ ਗਿਆ ਹੈ, ਜਿਸ 'ਤੇ ਲਿਖਿਆ ਗਿਆ ਹੈ ਕਿ ਕੋਰੋਨਾ ਵਾਇਰਸ ਕਾਰਨ ਇਸ ਰਿਹਾਇਸ਼ 'ਤੇ 31 ਮਾਰਚ ਤੱਕ ਕਿਸੇ ਤਰ੍ਹਾਂ ਦੀ ਪਬਲਿਕ ਡੀਲਿੰਗ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 'ਇੰਟਰਨੈੱਟ ਸੇਵਾਵਾਂ' ਬੰਦ ਕਰਨ 'ਤੇ ਕੈਪਟਨ ਦਾ ਵੱਡਾ ਬਿਆਨ
ਦੱਸ ਦੇਈਏ ਕਿ ਬਲਬੀਰ ਸਿੰਘ ਸਿੱਧੂ ਦੀ ਨਿਜੀ ਰਿਹਾਇਸ਼ ਮੋਹਾਲੀ 'ਚ ਹੈ ਅਤੇ ਸਰਕਾਰੀ ਕੰਮਕਾਜ ਉਹ ਆਪਣੀ ਸਰਕਾਰੀ ਰਿਹਾਇਸ਼ ਤੋਂ ਦੇਖਦੇ ਹਨ। ਕੋਰੋਨਾ ਦੇ ਖਤਰੇ ਨੂੰ ਦੇਖ ਕੇ ਉਨ੍ਹਾਂ ਨੇ ਸਰਕਾਰੀ ਰਿਹਾਇਸ਼ ਦੇ ਬਾਹਰ ਇਹ ਬੋਰਡ ਲਗਵਾਇਆ ਹੈ।
ਇਹ ਵੀ ਪੜ੍ਹੋ : ਹੁਣ 'ਮੋਹਾਲੀ' ਦੀ ਔਰਤ 'ਚ 'ਕੋਰੋਨਾ ਵਾਇਰਸ' ਦੀ ਪੁਸ਼ਟੀ, ਸੀਲ ਹੋਇਆ ਪੂਰਾ ਇਲਾਕਾ
ਮਨਪ੍ਰੀਤ ਬਾਦਲ ਨੇ ਵੀ ਲੋਕਾਂ ਨੂੰ ਕੀਤੀ ਸੀ ਅਪੀਲ
ਬੀਤੇ ਦਿਨ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਵਲੋਂ ਵੀ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਲੋਕ ਨਿਜੀ ਤੌਰ 'ਤੇ ਉਨ੍ਹਾਂ ਦੀ ਮਾਤਾ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਨਾ ਆਉਣ ਅਤੇ ਆਪਣੇ ਪਰਿਵਾਰ ਅਤੇ ਖੁਦ ਦੀ ਸੁਰੱਖਿਆ ਦਾ ਧਿਆਨ ਰੱਖਣ। ਉਨ੍ਹਾਂ ਕਿਹਾ ਸੀ ਕਿ ਲੋਕ ਸਿਰਫ ਇਲੈਕਟ੍ਰਾਨਿਕ ਮੀਡੀਆ ਰਾਹੀਂ ਹੀ ਉਨ੍ਹਾਂ ਨਾਲ ਸੋਗ ਕਰਨ ਦੀ ਕਿਰਪਾਲਤਾ ਕਰਨ।
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਵਧੇ ਮਾਮਲੇ