ਪੰਜਾਬ ''ਚ ਬੇਕਾਬੂ ਹੋਇਆ ਕੋਰੋਨਾ, ਮੁੜ ਲਾਗੂ ਹੋ ਸਕਦੀ ਹੈ ਮੁਕੰਮਲ ''ਤਾਲਾਬੰਦੀ''

06/25/2020 12:37:22 PM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਹਾਲਾਤ ਬੇਕਾਬੂ ਹੁੰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਸੂਬੇ ਅੰਦਰ ਮੁੜ ਮੁਕੰਮਲ ਤੌਰ 'ਤੇ ਤਾਲਾਬੰਦੀ ਲਾਗੂ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਬਾਰੇ ਇਕ ਟੀ. ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਡੀ ਗਿਣਤੀ 'ਚ ਵੱਧ ਜਾਂਦੇ ਹਨ ਅਤੇ ਹਾਲਾਤ ਖਰਾਬ ਹੁੰਦੇ ਹਨ ਤਾਂ ਸੂਬੇ ਅੰਦਰ ਮੁੜ ਮੁਕੰਮਲ ਤੌਰ 'ਤੇ ਤਾਲਾਬੰਦੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਨਾਲ ਸਬੰਧਿਤ 19 ਭੱਠਿਆਂ ਦੇ ਲਾਈਸੈਂਸ ਰੱਦ

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਕਿਸੇ ਵੀ ਸਮੇਂ ਵੀ ਸੂਬੇ ਦੀਆਂ ਸਰਹੱਦਾਂ ਸੀਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਵਿਗੜਦੇ ਹਨ ਤਾਂ ਸੂਬੇ 'ਚ ਮੁੜ ਤਾਲਾਬੰਦੀ-1 ਵਾਲੀ ਸਥਿਤੀ ਪੈਦਾ ਹੋ ਜਾਵੇਗੀ। ਫਿਲਹਾਲ ਪੰਜਾਬ 'ਚ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ ਅਤੇ ਐਤਵਾਰ ਦੀ ਤਾਲਾਬੰਦੀ ਲਾਗੂ ਹੈ, ਜਦੋਂ ਕਿ ਰਾਤ ਦਾ ਕਰਫਿਊ ਵੀ ਲਾਗੂ ਹੈ ਪਰ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਧਦੇ ਹਨ ਤਾਂ ਫਿਰ ਪੰਜਾਬ ਵਾਸੀ ਪੂਰੀ ਤਰ੍ਹਾਂ ਨਾਲ ਤਾਲਾਬੰਦੀ ਲਈ ਤਿਆਰ ਰਹਿਣ।

ਇਹ ਵੀ ਪੜ੍ਹੋ : ਪੰਜਾਬ 'ਚ ਵਿਆਹ ਸਮਾਰੋਹਾਂ ਦੌਰਾਨ 50 ਲੋਕਾਂ ਦੇ ਸ਼ਾਮਲ ਹੋਣ ਦੇ ਹੁਕਮਾਂ ਨੂੰ ਚੁਣੌਤੀ

ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ 'ਚ ਹੁਣ ਤੱਕ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 4600 ਤੋਂ ਪਾਰ ਹੋ ਗਈ ਹੈ ਅਤੇ ਸੂਬੇ ਅੰਦਰ ਇਸ ਵਾਇਰਸ ਕਾਰਨ 114 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਮੋਗਾ : ਹਫਤੇ ਅੰਦਰ 3 ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ, ਪ੍ਰਸ਼ਾਸਨ ਹੋਇਆ ਸਖਤ

Babita

This news is Content Editor Babita