ਪੰਜਾਬ ਕਾਂਗਰਸ 'ਚ ਆਪਸੀ ਫੁੱਟ ਤੋਂ 'ਬਲਬੀਰ ਸਿੱਧੂ' ਦਾ ਇਨਕਾਰ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)
Monday, Aug 10, 2020 - 01:56 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਇਨ੍ਹੀਂ ਦਿਨੀਂ ਚੱਲ ਰਿਹਾ ਘਰੇਲੂ ਕਲੇਸ਼ ਵੱਧਦਾ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮੁੱਦੇ 'ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਨੇ ਪੰਜਾਬ ਕਾਂਗਰਸ 'ਚ ਕਿਸੇ ਵੀ ਤਰ੍ਹਾਂ ਦੀ ਆਪਸੀ ਫੁੱਟ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ : ਕਬਜ਼ਾ ਛੁਡਵਾਉਣ ਆਈ ਪੁਲਸ ਸਾਹਮਣੇ ਕੁੜੀ ਨੇ ਨਿਗਲਿਆ ਜ਼ਹਿਰ, ਜਾਣੋ ਪੂਰਾ ਮਾਮਲਾ
ਬਲਬੀਰ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ 'ਚ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਹੀਂ ਹੈ। ਉਨ੍ਹਾਂ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਪਾਰਟੀ ਦੇ ਸਾਰੇ ਹੀ ਵਿਧਾਇਕ ਅਤੇ ਸੰਸਦ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ। ਇਸ ਤੋਂ ਪਹਿਲਾਂ ਬਲਬੀਰ ਸਿੱਧੂ ਵੱਲੋਂ 'ਆਪ' ਨੇਤਾ ਹਰਪਾਲ ਚੀਮਾ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਗਿਆ ਸੀ ਕਿ ਉਨ੍ਹਾਂ ਦਾ ਕੈਪਟਨ ਖਿਲਾਫ਼ ਦਿੱਤਾ ਬਿਆਨ ਪੂਰੀ ਤਰ੍ਹਾਂ ਹਾਸੋਹੀਣਾ ਅਤੇ ਬੇਤੁਕਾ ਹੈ।
ਇਹ ਵੀ ਪੜ੍ਹੋ : ਸ਼ਰਾਬ ਕਾਂਡ : ਚੌਥੇ ਦਿਨ ਚੰਡੀਗੜ੍ਹ ਦੀਆਂ ਸੜਕਾਂ 'ਤੇ ਉਤਰਿਆ 'ਅਕਾਲੀ ਦਲ', ਪ੍ਰਦਰਸ਼ਨ ਜਾਰੀ
ਦੱਸਣਯੋਗ ਹੈ ਕਿ ਹਰਪਾਲ ਚੀਮਾ ਨੇ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ 'ਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਨੂੰ ਗੈਰ-ਤਸੱਲੀਬਖ਼ਸ਼ ਦੱਸਿਆ ਸੀ। ਚੀਮਾ ਨੂੰ ਕੋਈ ਵੀ ਗੱਲ ਕਹਿਣ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦਿਆਂ ਮੰਤਰੀ ਨੇ ਕਿਹਾ ਸੀ ਕਿ ਕੇਜਰੀਵਾਲ ਸਰਕਾਰ ਦੇ ਪ੍ਰਬੰਧਾਂ ਕਾਰਨ ਦੇਸ਼ 'ਚ ਹੋਈਆਂ ਕੁੱਲ ਮੌਤਾਂ 'ਚੋਂ 10 ਫ਼ੀਸਦੀ ਦਿੱਲੀ ਨਾਲ ਸਬੰਧਿਤ ਹਨ, ਜਦੋਂ ਕਿ ਦੂਜੇ ਪਾਸੇ ਪੰਜਾਬ 'ਚ ਹੁਣ ਤੱਕ ਹੋਈਆਂ ਕੁੱਲ ਮੌਤਾਂ ਦਾ 1 ਫ਼ੀਸਦੀ ਹਿੱਸਾ ਬਣਦਾ ਹੈ ਅਤੇ ਉਨ੍ਹਾਂ 'ਚੋਂ ਵੀ ਜ਼ਿਆਦਾਤਰ ਮੌਤਾਂ ਸਹਿ-ਰੋਗਾਂ ਨਾਲ ਸਬੰਧਤ ਹਨ। ਸਿੱਧੂ ਨੇ ਕਿਹਾ ਸੀ ਕਿ ਉਹ ਨਹੀਂ ਸੋਚਦੇ ਕਿ ਇਕ ਵੀ ਪੰਜਾਬੀ ਆਪਣੇ ਸੂਬੇ 'ਚ ਇਸ ਤਰ੍ਹਾਂ ਦੇ ਦਿੱਲੀ ਵਰਗਾ ਕੋਈ ਮਾਡਲ ਚਾਹੇਗਾ।
ਇਹ ਵੀ ਪੜ੍ਹੋ : 'ਕੋਰੋਨਾ' ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦਾ ਖ਼ਾਸ ਉਪਰਾਲਾ, ਵਧਾਈ ਜਾਵੇਗੀ ਟੈਸਟਿੰਗ ਸਮਰੱਥ