ਸਿਹਤ ਮੰਤਰੀ ਸਿੱਧੂ ਦੀ ਸਿਹਤਯਾਬੀ ਲਈ ਇਲਾਕਾ ਵਾਸੀਆਂ ਨੇ ਕਰਵਾਈ ਅਰਦਾਸ

Monday, Oct 12, 2020 - 03:10 PM (IST)

ਸਿਹਤ ਮੰਤਰੀ ਸਿੱਧੂ ਦੀ ਸਿਹਤਯਾਬੀ ਲਈ ਇਲਾਕਾ ਵਾਸੀਆਂ ਨੇ ਕਰਵਾਈ ਅਰਦਾਸ

ਖਰੜ (ਗਗਨਦੀਪ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸਿਹਤਯਾਬੀ ਲਈ ਘੜੂੰਆਂ ਕਾਨੂੰਗੋਈ ਦੇ 15 ਪਿੰਡਾਂ ਦੇ ਸਮਰਥਕਾਂ ਵਲੋਂ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਅਰਦਾਸ ਕਰਵਾਈ ਗਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਰਦਾਰਾ ਸਿੰਘ ਸੈਣੀ ਨੇ ਦੱਸਿਆ ਕਿ ਪਿਛਲੇ ਦਿਨੀਂ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਣ ਉਹ ਘਰ ’ਚ ਇਕਾਂਤਵਾਸ ਹੋ ਗਏ ਸਨ ਪਰ ਅਚਾਨਕ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ’ਚ ਦਾਖ਼ਲ ਕਰਵਾਉਣਾ ਪਿਆ, ਜਿੱਥੇ ਉਨ੍ਹਾਂ ਦਾ ਇਲਾਜ ਮਾਹਿਰ ਡਾਕਟਰਾਂ ਵਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਦੀ ਚੰਗੀ ਸਿਹਤ ਦੀ ਕਾਮਨਾ ਲਈ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ ਵਲੋਂ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਲਾਗ ਦੀ ਬੀਮਾਰੀ ਦੌਰਾਨ ਮੰਤਰੀ ਬਲਬੀਰ ਸਿੱਧੂ ਵਲੋਂ ਅੱਗੇ ਹੋ ਕੇ ਲੋਕ ਭਲਾਈ ਲਈ ਕੰਮ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਸਿੰਬਲਮਾਜਰਾ, ਸਰਪੰਚ ਹਰਿੰਦਰ ਸਿੰਘ ਮੰਡੇਰ, ਹਰਬੰਸ ਸਿੰਘ, ਪੰਚ ਜਸਮੇਲ ਸਿੰਘ ਮੰਡੇਰ, ਸੁਰਜੀਤ ਸਿੰਘ, ਬਲਦੇਵ ਸਿੰਘ, ਬਿੱਟੂ ਮਾਮੂਪੁਰ, ਬਲਵਿੰਦਰ ਸਿੰਘ, ਜਨਕ ਰਾਜ ਪਟਵਾਰੀ, ਹਕੀਕਤ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ, ਸ਼ੇਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਸੁਖਦੇਵ ਰਾਜ, ਸੁਰਿੰਦਰ ਸਿੰਘ, ਕਮਲਜੋਤ ਸਿੰਘ, ਇੰਦਰਜੀਤ ਸਿੰਘ, ਹਰਨੇਕ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
 


author

Babita

Content Editor

Related News