''ਤੰਦਰੁਸਤ ਪੰਜਾਬ'' ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੱਧੂ

Wednesday, Apr 14, 2021 - 04:21 PM (IST)

''ਤੰਦਰੁਸਤ ਪੰਜਾਬ'' ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੱਧੂ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰ੍ਹੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫ਼ੀਸਦੀ ਟੀਚਾ ਪ੍ਰਾਪਤ ਕੀਤਾ ਹੈ, ਜਿਸ ਤਹਿਤ ਪੂਰੇ ਸੂਬੇ ਵਿੱਚ 2820 ਕੇਂਦਰਾਂ ਵਿਖੇ ਸਿਹਤ ਸੇਵਾਵਾਂ ਮੁਕੰਮਲ ਤੌਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਕਰਕੇ ਲਗਾਏ ਗਏ ਲਾਕਡਾਊਨ ਅਤੇ ਪਾਬੰਦੀਆਂ ਦੇ ਬਾਵਜੂਦ ਵੀ ਪੂਰੇ ਸੂਬੇ ਵਿੱਚ ਪਿਛਲੇ ਸਾਲ 65.2 ਲੱਖ ਲੋਕਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ।

ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੇ ਕਿਹਾ ਕਿ ਲੋਕਾਂ ਨੂੰ ਬਰੂਹਾਂ 'ਤੇ ਮਿਲ ਰਹੀਆਂ ਮਿਲ ਰਹੀਆਂ ਓ. ਪੀ. ਡੀ. ਸੇਵਾਵਾਂ ਤੋਂ ਇਲਾਵਾ ਇਨ੍ਹਾਂ ਕੇਂਦਰਾਂ ਵਿੱਚ ਹਾਈਪਰਟੈਂਸ਼ਨ ਦੇ ਲਈ 16.8 ਲੱਖ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ। ਇਸੇ ਤਰ੍ਹਾਂ ਹੀ ਸ਼ੂਗਰ ਲਈ 11 ਲੱਖ ਅਤੇ ਮੂੰਹ, ਛਾਤੀ ਤੇ ਬੱਚੇਦਾਣੀ ਦੇ ਕੈਂਸਰ ਲਈ 19.8 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇੱਥੇ ਲਗਭਗ 56.3 ਲੱਖ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ 24.4 ਲੱਖ ਮਰੀਜ਼ਾਂ ਦੇ ਡਾਇਗਨੋਸਟਿਕ ਟੈਸਟ ਵੀ ਕੀਤੇ ਗਏ। 
 


author

Babita

Content Editor

Related News