ਪੰਜਾਬ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੇ 'ਕੋਰੋਨਾ ਹਾਲਾਤ' 'ਤੇ ਝਾਤੀ ਮਾਰੇ 'ਆਪ' : ਬਲਬੀਰ ਸਿੱਧੂ

Friday, Apr 23, 2021 - 04:21 PM (IST)

ਪੰਜਾਬ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੇ 'ਕੋਰੋਨਾ ਹਾਲਾਤ' 'ਤੇ ਝਾਤੀ ਮਾਰੇ 'ਆਪ' : ਬਲਬੀਰ ਸਿੱਧੂ

ਚੰਡੀਗੜ੍ਹ : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਉਨ੍ਹਾਂ ਗੰਭੀਰ ਮਰੀਜ਼ਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ, ਜੋ ਕੋਵਿਡ ਕੇਅਰ ਹਸਪਤਾਲਾਂ ਵਿੱਚ ਬੈੱਡ ਨਾ ਮਿਲਣ ਕਾਰਨ ਇਲਾਜ ਲਈ ਦਿੱਲੀ ਤੋਂ ਪੰਜਾਬ ਆ ਰਹੇ ਹਨ। ਕੋਵਿਡ-19 ਮਰੀਜ਼ਾਂ ਲਈ ਕੁੱਝ ਨਾ ਕਰਨ ਸਬੰਧੀ ‘ਆਪ’ ਪਾਰਟੀ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਸ. ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣ ਤੋਂ ਪਹਿਲਾਂ ਉਹ ਦਿੱਲੀ ਵਿੱਚ ਕੋਵਿਡ-19 ਦੀ ਗੰਭੀਰ ਸਥਿਤੀ 'ਤੇ ਝਾਤੀ ਮਾਰਨ।

ਇਹ ਵੀ ਪੜ੍ਹੋ : 'ਸ਼ਮਸ਼ੇਰ ਸਿੰਘ ਦੂਲੋ' ਨੇ ਫਿਰ ਵਧਾਈਆਂ ਕੈਪਟਨ ਦੀਆਂ ਮੁਸ਼ਕਲਾਂ, ਹੁਣ ਕਹੀ ਇਹ ਗੱਲ

ਉਨ੍ਹਾਂ ਕਿਹਾ ਕਿ ਇਹ ਇਕ ਨਾਜ਼ੁਕ ਅਤੇ ਸੰਵੇਦਨਸ਼ੀਲ ਸਮਾਂ ਹੈ, ਇਸ ਲਈ 'ਆਪ' ਪਾਰਟੀ ਨੂੰ ਆਪਣੀਆਂ ਸੌੜੀਆਂ ਸਿਆਸੀ ਚਾਲਾਂ ਨਾਲ ਹੈਲਥ ਕੇਅਰ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਦੇ ਮਨੋਬਲ ਨੂੰ ਢਾਹ ਲਾਉਣ ਦੀ ਬਜਾਏ ਆਪਣੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜ਼ਰੂਰ ਪੁੱਛਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਕੋਰੋਨਾ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਅਸਫ਼ਲ ਸਾਬਤ ਹੋਏ ਹਨ, ਜਿਸ ਨਾਲ ਕੀਮਤੀ ਮਨੁੱਖੀ ਜਾਨਾਂ ਗੰਭੀਰ ਖ਼ਤਰੇ ਵਿੱਚ ਹਨ। ‘ਆਪ’ ਦਾ ਲੋਕਾਂ ਨੂੰ ਜਵਾਬ ਦੇਣਾ ਬਣਦਾ ਹੈ ਕਿ ਬੇਕਸੂਰ ਮਰੀਜ਼ ਹਸਪਤਾਲਾਂ ਵਿੱਚ ਬੈੱਡਾਂ ਅਤੇ ਇਲਾਜ ਦੀ ਕਮੀ ਕਾਰਨ ਕਿਉਂ ਮਰ ਰਹੇ ਹਨ।

ਇਹ ਵੀ ਪੜ੍ਹੋ : ਵਿਆਹ ਦੀਆਂ ਰੌਣਕਾਂ 'ਚ ਅਚਾਨਕ ਪੁੱਜੀ ਪੁਲਸ, ਗ੍ਰਿਫ਼ਤਾਰ ਕੀਤਾ ਲਾੜੀ ਦਾ ਭਰਾ, ਜਾਣੋ ਪੂਰਾ ਮਾਮਲਾ

ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦਿੱਲੀ ਨੇ ਦਾਅਵਾ ਕੀਤਾ ਹੈ ਕਿ ਜਦੋਂ ਉਨ੍ਹਾਂ ਕੋਲ ਸਿਹਤ ਸਹੂਲਤਾਂ ਦੇ ਸਰੋਤਾਂ ਉਪਲੱਬਧ ਹੋਣਗੇ ਤਾਂ ਇਸ ਨੂੰ ਹੋਰਾਂ ਨਾਲ ਸਾਂਝਾ ਕੀਤਾ ਜਾਵੇਗਾ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਹੀ ਅਜਿਹੀਆਂ ਸਾਰੀਆਂ ਸਿਹਤ ਸੇਵਾਵਾਂ ਦਿੱਲੀ ਵਾਸੀਆਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਮੁਹੱਈਆ ਕਰਵਾ ਰਹੀ ਹੈ। ਸਿਹਤ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੂੰ ਪੁੱਛਿਆ ਕਿ ਜੇ ਤੁਸੀਂ ਸੱਚੇ ਪੰਜਾਬੀ ਹੋ ਅਤੇ ਤੁਹਾਡੇ ਦਿਲ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ ਹਮਦਰਦੀ ਹੈ ਤਾਂ ਤੁਹਾਨੂੰ ਸੌੜੀ ਸਿਆਸਤ ਕਰਨ ਦੀ ਬਜਾਏ ਪੰਜਾਬ ਦੇ ਮੈਡੀਕਲ ਭਾਈਚਾਰੇ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਅਣਥੱਕ ਕੋਸ਼ਿਸ਼ਾਂ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : ਸ਼ਹਿਰ 'ਚ ਨਹੀਂ ਲੱਗੇਗਾ Weekend Lockdown, ਪ੍ਰਸ਼ਾਸਨ ਵੱਲੋਂ ਲਿਆ ਗਿਆ ਫ਼ੈਸਲਾ

ਕੋਵਿਡ-19 ਸਥਿਤੀ ਸਬੰਧੀ ਮੁੱਖ ਨੁਕਤੇ ਸਾਂਝੇ ਕਰਦਿਆਂ ਸ. ਸਿੱਧੂ ਨੇ ਕਿਹਾ ਕਿ 20 ਅਪ੍ਰੈਲ, 2021 ਤੱਕ ਦਿੱਲੀ ਵਿਚ 8,77,146 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪੰਜਾਬ ਵਿਚ 3,04,660 ਮਾਮਲੇ ਸਾਹਮਣੇ ਆਏ ਹਨ, ਜੋ ਕਿ ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 43,857 ਕੇਸ ਅਤੇ ਪੰਜਾਬ ਵਿੱਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 10,158 ਮਾਮਲੇ ਬਣਦੇ ਹਨ। ਇਸੇ ਤਰ੍ਹਾਂ ਪਿਛਲੇ ਦਿਨਾਂ ਵਿਚ ਦਿੱਲੀ ਵਿਚ ਕੋਰੋਨਾ ਦੀ 20-25 ਫ਼ੀਸਦ, ਜਦੋਂ ਕਿ ਪੰਜਾਬ ਵਿਚ 10 ਫ਼ੀਸਦ ਪਾਜ਼ੇਟਿਵ ਦਰ ਦਰਜ ਕੀਤੀ ਗਈ ਹੈ। ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 618 ਅਤੇ ਪੰਜਾਬ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 266 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 


author

Babita

Content Editor

Related News