ਜ਼ਰੂਰੀ ਖ਼ਬਰ : ਪੰਜਾਬ ''ਚ ਇਕ ਮਈ ਤੋਂ ਨਹੀਂ ਲੱਗ ਸਕੇਗੀ ''ਵੈਕਸੀਨ'', ਸਿਹਤ ਮੰਤਰੀ ਨੇ ਦੱਸਿਆ ਕਾਰਨ (ਵੀਡੀਓ)
Friday, Apr 30, 2021 - 01:36 PM (IST)
ਚੰਡੀਗੜ੍ਹ : ਪੰਜਾਬ 'ਚ ਇਕ ਮਈ ਤੋਂ ਕੋਰੋਨਾ ਵੈਕਸੀਨ ਨਹੀਂ ਲੱਗ ਸਕੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਕੋਰੋਨਾ ਲਈ ਇਸਤੇਮਾਲ ਹੋਣ ਵਾਲੀ ਰੈਮਡੀਸਿਵਰ ਦਵਾਈ ਦੀ ਘਾਟ ਹੈ, ਜਿਸ ਕਾਰਨ ਵੈਕਸੀਨ ਦਾ ਕੰਮ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਸਟਾਫ਼ ਹੈ, ਇੰਫਰਾਸਟਰੱਕਚਰ ਹੈ ਅਤੇ ਸੈਂਟਰਾਂ ਦੀ ਵੀ ਕੋਈ ਕਮੀ ਨਹੀਂ ਹੈ ਪਰ ਸਾਡੇ ਕੋਲ ਵੈਕਸੀਨ ਹੀ ਪੂਰੀ ਨਹੀਂ ਆ ਰਹੀ।
ਬਲਬੀਰ ਸਿੱਧੂ ਨੇ ਕਿਹਾ ਕਿ ਇਸ ਕਾਰਨ ਇਕ ਮਈ ਤੋਂ 18 ਸਾਲ ਤੋਂ ਉੱਪਰ ਵਾਲੇ ਲੋਕਾਂ ਨੂੰ ਲੱਗਣ ਵਾਲੀ ਵੈਕਸੀਨ ਦਾ ਕੰਮ ਸ਼ੁਰੂ ਹੋਣਾ ਮੁਸ਼ਕਲ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਕੋਲ 10 ਲੱਖ ਵੈਕਸੀਨ ਆ ਜਾਂਦੀ ਹੈ ਤਾਂ ਫਿਰ ਵੈਕਸੀਨ ਲਵਾਉਣ ਦਾ ਕੰਮ ਸ਼ੁਰੂ ਹੋ ਸਕਦਾ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਕੋਲ ਵੈਕਸੀਨ ਹੋਵੇਗੀ ਤਾਂ ਹੀ ਲੋਕਾਂ ਨੂੰ ਲਗਾਈ ਜਾਵੇਗੀ।
ਇਹ ਵੀ ਪੜ੍ਹੋ : ਰਸੋਈ ਗੈਸ ਖ਼ਪਤਕਾਰਾਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ
ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੇ ਕੰਮ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਬੈਠਾ ਹੈ ਪਰ ਮਟੀਰੀਅਲ ਦੀ ਘਾਟ ਕਾਰਨ ਕੰਮ ਰੁਕਿਆ ਪਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ, ਮੌਤ
ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਬਾਰੇ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜੋ ਵੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦਾ ਹੋਇਆ ਫੜ੍ਹਿਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਸ਼ਿਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ