ਸਿਹਤ ਮੰਤਰੀ ਦਾ ਸਿਵਲ ਸਰਜਨਾਂ ਨੂੰ ਨਿਰਦੇਸ਼, ਪਿੰਡਾਂ ''ਚ ਵਧਾਈ ਜਾਵੇ ਕੋਵਿਡ ਟੈਸਟਿੰਗ

Monday, May 03, 2021 - 09:15 AM (IST)

ਸਿਹਤ ਮੰਤਰੀ ਦਾ ਸਿਵਲ ਸਰਜਨਾਂ ਨੂੰ ਨਿਰਦੇਸ਼, ਪਿੰਡਾਂ ''ਚ ਵਧਾਈ ਜਾਵੇ ਕੋਵਿਡ ਟੈਸਟਿੰਗ

ਚੰਡੀਗੜ੍ਹ : ਕੋਵਿਡ -19 ਦੇ ਲੱਛਣਾਂ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਨਿੱਜੀ ਕਲੀਨਿਕਾਂ ਅਤੇ ਆਰ. ਐਮ. ਪੀਜ਼. ਦੀ ਨਜ਼ਰਸਾਨੀ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਹਦਾਇਤ ਕੀਤੀ ਕਿ ਪੇਂਡੂ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਨੂੰ ਵਧਾਉਣ ਦੀ ਲੋੜ ਹੈ ਕਿਉਂਕਿ ਲੋਕ ਹਾਲੇ ਵੀ ਆਪਣਾ ਟੈਸਟ ਕਰਵਾਉਣ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰਤੀ ਅਜਿਹੀ ਲਾਪਰਵਾਹੀ ਵਾਲਾ ਵਿਹਾਰ ਉੱਚ ਜ਼ੋਖਮ ਵਾਲੀ ਆਬਾਦੀ ਲਈ ਘਾਤਕ ਸਿੱਧ ਹੋਇਆ ਹੈ।

ਇਹ ਵੀ ਪੜ੍ਹੋ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਮੰਤਰੀ ਨੇ ਕਿਹਾ ਕਿ ਜੇਕਰ ਕੋਈ ਇਨਫੈਕਟਡ ਵਿਅਕਤੀ ਸਮਾਂ ਰਹਿੰਦਿਆਂ ਹੀ ਆਪਣੇ-ਆਪ ਟੈਸਟ ਕਰਵਾ ਲੈਂਦਾ ਹੈ ਤਾਂ ਸਾਰਾ ਇਲਾਜ ਘਰੇਲੂ ਇਕਾਂਤਵਾਸ ਵਿੱਚ ਹੀ ਹੋ ਸਕਦਾ ਹੈ। ਉੇਨ੍ਹਾਂ ਸਿਵਲ ਸਰਜਨਾਂ ਨੂੰ ਨਿੱਜੀ ਕਲੀਨਿਕਾਂ ਅਤੇ ਆਰ. ਐਮ. ਪੀਜ਼ ਨਾਲ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਕੋਵਿਡ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਟੈਸਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਕੋਰੋਨਾ ਫਤਿਹ ਕਿੱਟਾਂ ਦਾ ਲੋੜੀਂਦਾ ਭੰਡਾਰ ਕਾਇਮ ਰੱਖਣ ਅਤੇ ਨਾਲ ਹੀ ਉਨ੍ਹਾਂ ਦੇ ਸਬੰਧਿਤ ਜ਼ਿਲ੍ਹਿਆਂ ਵਿੱਚ ਕੋਰੋਨਾ ਕਿੱਟਾਂ ਦਾ ਕੋਈ ਬੈਕਲਾਗ ਹੋਵੇ।

ਇਹ ਵੀ ਪੜ੍ਹੋ : ਹਾਈਕੋਰਟ ਨੇ ਮਈ 'ਚ ਲੱਗਣ ਵਾਲੇ ਕੇਸ ਸਤੰਬਰ ਤੱਕ ਲਈ ਕੀਤੇ ਮੁਲਤਵੀ

ਉਨ੍ਹਾਂ ਕਿਹਾ ਕਿ ਹਰ ਮਰੀਜ਼ ਜੋ ਘਰੇਲੂ ਇਕਾਂਤਵਾਸ ਅਧੀਨ ਹੈ, ਨੂੰ ਹਰ ਰੋਜ਼ ਪ੍ਰੋਟੋਕਾਲ ਦੇ ਅਨੁਸਾਰ ਡਾਕਟਰੀ ਸਲਾਹ-ਮਸ਼ਵਰਾ ਕੀਤਾ ਜਾਵੇ। ਇਸ ਸਮੇਂ 48,529 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਅਤੇ ਜ਼ਿਲ੍ਹਾ ਟੀਮਾਂ ਵੱਲੋਂ ਉਨ੍ਹਾਂ ਨੂੰ ਕਿੱਟਾਂ ਦੀ ਉਪਲੱਬਧਤਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਫੂਡ ਕਿੱਟਾਂ ਵੀ ਵੰਡੀਆਂ ਜਾਣ। ਉਨ੍ਹਾਂ ਕਿਹਾ ਕਿ ਹੁਣ ਤੱਕ ਮਰੀਜ਼ਾਂ ਨੂੰ 7,000 ਫੂਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ : ਹਾਈਕੋਰਟ ਨੇ ਮਈ 'ਚ ਲੱਗਣ ਵਾਲੇ ਕੇਸ ਸਤੰਬਰ ਤੱਕ ਲਈ ਕੀਤੇ ਮੁਲਤਵੀ

ਸਿਹਤ ਮੰਤਰੀ ਨੂੰ ਸਰਕਾਰ ਵੱਲੋਂ ਕੋਵਿਡ ਕੇਅਰ ਹਸਪਤਾਲ ਵਿੱਚ ਦਵਾਈਆਂ ਦੀ ਉਪਲੱਬਧਤਾ ਬਾਰੇ ਜਵਾਬ ਦਿੰਦਿਆਂ ਸਿਵਲ ਸਰਜਨਾਂ ਨੇ ਦੱਸਿਆ ਕਿ ਉਨਾਂ ਕੋਲ ਇੰਜ. ਰੀਮਡੇਸਿਵਿਰ ਅਤੇ ਇੰਜ. ਡੇਕਸਾਇਥਾਸੋਨ ਵਰਗੀਆਂ ਦਵਾਈਆਂ ਦਾ ਲੋੜੀਂਦਾ ਭੰਡਾਰ ਹੈ। ਸਿਵਲ ਸਰਜਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੋਵਿਡ ਹਸਪਤਾਲਾਂ ਵਿੱਚ ਆਕਸੀਜਨ ਦੀ ਵਰਤੋਂ ਦਾ ਆਡਿਟ ਕਰਨ ਤੋਂ ਬਾਅਦ ਸਕਾਰਾਤਮਕ ਨਤੀਜੇ ਪ੍ਰਾਪਤ ਹੋਏ ਹਨ, ਜਿਸ ਨਾਲ ਆਕਸੀਜਨ ਦੀ ਬੇਲੋੜੀ ਬਰਬਾਦੀ ਘਟੀ ਹੈ ਅਤੇ ਇਹ ਆਡਿਟ ਆਕਸੀਜਨ ਦੀ ਮੰਗ ਨੂੰ ਨਿਯੰਤਰਿਤ ਕਰਨ ਵਿੱਚ ਮਦਦਗਾਰ ਵੀ ਸਾਬਤ ਹੋਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News