ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ''ਡੇਂਗੂ'' ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ

Monday, May 17, 2021 - 03:08 PM (IST)

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ''ਡੇਂਗੂ'' ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ। ਬਲਬੀਰ ਸਿੱਧੂ ਨੇ ਦੱਸਿਆ ਕਿ ਇਨ੍ਹਾਂ 4 ਲੈਬਾਂ ਨੂੰ ਸ਼ਾਮਲ ਕਰਨ ਨਾਲ ਪੰਜਾਬ ਵਿੱਚ ਹੁਣ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਜਾਂਚ ਲਈ ਸੂਬੇ ਭਰ ਵਿੱਚ 39 ਲੈਬਾਰਟਰੀਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਜੇਲ੍ਹ 'ਚ ਟਕਰਾਏ ਜਾਮ ਤੇ ਹੁੱਕਾ ਪੀਂਦੇ ਦਿਖੇ ਕੈਦੀ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਸੂਬੇ ਨੇ ਪਹਿਲਾਂ ਹੀ ਸਾਰੀਆਂ ਲੈਬਾਰਟਰੀਆਂ ਲਈ ਟੈਸਟਿੰਗ ਕਿੱਟਾਂ ਖ਼ਰੀਦ ਲਈਆਂ ਹਨ ਅਤੇ ਸਾਰੀਆਂ ਲੈਬਾਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ। ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜ਼ਨ ਸੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਵਿੱਚ ਹੀ ਵੱਡਾ ਹੋ ਕੇ ਫੈਲਾਅ ਕਰਨਾ ਸ਼ੁਰੂ ਕਰ ਦਿੰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 'ਅਧਿਆਪਕਾਂ' ਲਈ ਬੇਹੱਦ ਜ਼ਰੂਰੀ ਖ਼ਬਰ, ਜਾਰੀ ਹੋਏ ਇਹ ਸਖ਼ਤ ਹੁਕਮ

ਇਸ ਲਈ ਸਾਰੇ ਪਾਣੀ ਦੇ ਕੰਟੇਨਰ ਜਿਵੇਂ ਕੂਲਰ, ਖਾਲੀ ਬੋਤਲਾਂ, ਡਰੱਮ, ਫ਼ਰਿਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਹਰ ਸੁੱਕਰਵਾਰ ਨੂੰ ਡਰਾਈ ਡੇਅ ਵਜੋਂ ਘੋਸਤਿ ਕਰ ਚੁੱਕੀ ਹੈ। ਸ. ਸਿੱਧੂ ਨੇ ਰਾਸਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਸਬੰਧੀ ਪੋਸਟਰ ਅਤੇ ਫੇਸ ਮਾਸਕ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫ਼ਸਰ ਐਨ. ਵੀ. ਬੀ. ਡੀ. ਸੀ. ਪੀ. ਵੀ ਸਨ।    
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News