ਸੁਖਬੀਰ ਵੱਲੋਂ ਵੈਕਸੀਨ ਵੇਚਣ ਦੇ ਇਲਜ਼ਾਮ ''ਤੇ ਸਿਹਤ ਮੰਤਰੀ ਸਿੱਧੂ ਨੇ ਦਿੱਤੀ ਸਫ਼ਾਈ (ਵੀਡੀਓ)

06/05/2021 6:22:55 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੈਕਸੀਨ ਵੇਚਣ ਦੇ ਇਲਜ਼ਾਮਾਂ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਸਫ਼ਾਈ ਦਿੱਤੀ ਗਈ ਹੈ। ਨਿੱਜੀ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਹੁਕਮ ਦਾ ਜ਼ਿਕਰ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 18 ਤੋਂ 44 ਸਾਲ ਦੇ ਉਮਰ ਵਰਗ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਚ ਇਹ ਸਾਰੀ ਵੈਕਸੀਨ ਹੁਣ ਮੁਫ਼ਤ ਦਿੱਤੀ ਜਾਵੇਗੀ। ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਾਰਜ ਵਿਕਾਸ ਗਰਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਨਿੱਜੀ ਹਸਪਤਾਲਾਂ ਨੂੰ 42,000 ਖ਼ੁਰਾਕਾਂ ਵੰਡੀਆਂ ਗਈਆਂ, ਜਿਨ੍ਹਾਂ ਵਿਚੋਂ ਸਿਰਫ 600 ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਨੂੰ ਆਉਣ ਵਾਲੇ ਦਿਨਾਂ 'ਚ ਮਿਲੇਗਾ ਨਵਾਂ 'ਇੰਚਾਰਜ', ਹਰੀਸ਼ ਰਾਵਤ ਨੇ ਕਹੀ ਇਹ ਗੱਲ

ਉਨ੍ਹਾਂ ਨੇ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਨਿੱਜੀ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਦਿੱਤੀ ਜਾਵੇ ਅਤੇ ਨਿੱਜੀ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖ਼ੁਰਾਕ ਤੁਰੰਤ ਵਾਪਸ ਲਈ ਜਾਵੇ। ਸਿੱਧੂ ਨੇ ਭਰੋਸਾ ਦੁਆਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਨ ਵੀ ਮੁਫ਼ਤ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ 2021-22 ਵਿਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫ਼ਤ ਟੀਕਾਕਰਨ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖ਼ਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ।

ਇਹ ਵੀ ਪੜ੍ਹੋ : ਕਾਂਸਟੇਬਲ ਭਰਜਾਈ ਤੋਂ ਤੰਗ ਮੁੰਡੇ ਨੇ ਚੜ੍ਹਦੀ ਜਵਾਨੀ 'ਚ ਚੁੱਕਿਆ ਖ਼ੌਫਨਾਕ ਕਦਮ, ਡੂੰਘੇ ਸਦਮੇ 'ਚ ਪਰਿਵਾਰ

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨੋਵਲ ਕਰੋਨਾ ਵਾਇਰਸ ਨਾਲ ਲੜਨ ਲਈ ਇਕ ਵੱਡੇ ਕਦਮ ਵੱਜੋਂ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ-19 ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਵਿੱਤੀ ਜ਼ੋਖਮ ਸੁਰੱਖਿਆ ਦਿੱਤੀ ਜਾਂਦੀ ਹੈ। ਮੰਤਰੀ ਨੇ ਨਿੱਜੀ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਖ਼ਿਲਾਫ਼ ਮਹਾਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ      


Babita

Content Editor

Related News