ਵੱਡੀ ਖ਼ਬਰ : ਸਾਬਕਾ ਮੰਤਰੀ ਬਲਬੀਰ ਸਿੱਧੂ ਸਣੇ ਕਾਂਗਰਸ ਦੇ ਵੱਡੇ ਨੇਤਾ ਭਾਜਪਾ 'ਚ ਸ਼ਾਮਲ
Saturday, Jun 04, 2022 - 04:28 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਈ ਹੋਰ ਵੱਡੇ ਆਗੂ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਬਲਬੀਰ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਵੀ ਭਾਜਪਾ 'ਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ! ਸੁਖਪਾਲ ਖਹਿਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਇਸ ਤੋਂ ਇਲਾਵਾ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਸੁੰਦਰ ਸ਼ਾਮ ਅਰੋੜਾ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਇਹ ਸਾਰੇ ਲੋਕ ਭਾਜਪਾ 'ਚ ਸ਼ਾਮਲ ਹੋਏ।
ਇਹ ਵੀ ਪੜ੍ਹੋ : 'ਅਮਿਤ ਸ਼ਾਹ' ਅੱਜ 'ਚੰਡੀਗੜ੍ਹ' ਦੌਰੇ 'ਤੇ, ਭਾਜਪਾ 'ਚ ਸ਼ਾਮਲ ਹੋ ਸਕਦੇ ਨੇ ਕਈ ਸਾਬਕਾ ਮੰਤਰੀ ਤੇ ਵਿਧਾਇਕ
ਇਸ ਤੋਂ ਪਹਿਲਾਂ ਸੁਨੀਲ ਜਾਖੜ ਵੀ ਬੀਤੇ ਦਿਨੀਂ ਕਾਂਗਰਸ ਨੂੰ ਛੱਡ ਕੇ ਭਾਜਪਾ 'ਚ ਚਲੇ ਗਏ ਸਨ। ਇਸ ਤੋਂ ਬਾਅਦ ਹੁਣ ਇਨ੍ਹਾਂ ਸਾਬਕਾ ਮੰਤਰੀਆਂ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ, ਜਿਸ ਨੇ ਪੰਜਾਬ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ