ਪੰਜਾਬ ਦੇ ਸਿਹਤ ਮੰਤਰੀ ਨੂੰ ਹੋਇਆ 'ਕੋਰੋਨਾ', ਰਾਹੁਲ ਗਾਂਧੀ ਦੀ ਰੈਲੀ 'ਚ ਕੀਤੀ ਸੀ ਸ਼ਿਰਕਤ

10/06/2020 4:19:27 PM

ਮੋਹਾਲੀ (ਪਰਦੀਪ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਕੋਰੋਨਾ ਲਾਗ ਦੀ ਲਪੇਟ 'ਚ ਆ ਗਏ ਹਨ। ਮੰਗਲਵਾਰ ਨੂੰ ਬਾਅਦ ਦੁਪਹਿਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤੀ ਹੈ।

ਇਹ ਵੀ ਪੜ੍ਹੋ : ਨਾਬਾਲਗ ਲਾੜੇ-ਲਾੜੀ ਦੇ ਫੇਰੇ ਕਰਵਾ ਰਿਹਾ ਪੰਡਿਤ ਭੱਜਿਆ, ਹੈਰਾਨ ਕਰ ਦੇਵੇਗੀ ਪਿਆਰ ਤੋਂ ਵਿਆਹ ਤੱਕ ਦੀ ਕਹਾਣੀ

ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੂੰ ਹਲਕਾ ਜਿਹਾ ਬੁਖਾਰ ਅਤੇ ਗਲਾ ਖਰਾਬ ਸੀ। ਮੰਤਰੀ ਨੇ ਖੁਦ ਹੀ ਅੱਜ ਸਵੇਰੇ ਮੋਹਾਲੀ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ 'ਚ ਕੋਰੋਨਾ ਲਈ ਸੈਂਪਲ ਦਿੱਤਾ ਅਤੇ ਬਾਅਦ ਦੁਪਹਿਰ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਪਿਛਲੇ 5 ਦਿਨਾਂ ਦੌਰਾਨ ਡਿਗਿਆ ਪਾਰਾ

ਸਿਵਲ ਸਰਜਨ ਨੇ ਦੱਸਿਆ ਕਿ ਬਲਬੀਰ ਸਿੱਧੂ ਨੂੰ ਅਗਲੇ 14 ਦਿਨਾਂ ਲਈ ਘਰ 'ਚ ਇਕਾਂਤਵਾਸ 'ਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਅਤੇ ਪੰਜ ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾਣਗੇ।

ਇਹ ਵੀ ਪੜ੍ਹੋ : ਅੰਤਰਜਾਤੀ ਵਿਆਹ ਕਰਨ ਵਾਲੇ ਜੋੜੇ ਨਾਲ ਘਰਦਿਆਂ ਨੇ ਵੈਰ ਕਮਾਇਆ, ਦੋਹਾਂ ਨੂੰ ਵੱਖ ਕਰਨ ਲਈ ਖੇਡੀ ਵੱਡੀ ਚਾਲ

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਬੀਤੇ ਦਿਨੀਂ ਸੰਗਰੂਰ 'ਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰਾਹੁਲ ਗਾਂਧੀ ਦੀ ਕਿਸਾਨ ਰੈਲੀ 'ਚ ਸ਼ਿਰਕਤ ਕੀਤੀ ਸੀ। ਮੁੱਖ ਮੰਤਰੀ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਸਟੇਜ ਸਾਂਝੀ ਕੀਤੀ ਗਈ ਸੀ। ਇਸ ਤੋਂ ਇਲਾਵਾ ਮੋਹਾਲੀ ਹਲਕੇ ਰੋਜ਼ ਹੀ ਆਮ ਲੋਕਾਂ ਨੂੰ ਮਿਲਦੇ ਰਹੇ ਹਨ।

 

 


 

Babita

This news is Content Editor Babita