ਕੋਰੋਨਾ ਟੈਸਟ ਸਬੰਧੀ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਜਨਤਾ ਨੂੰ ਖਾਸ ਅਪੀਲ

09/11/2020 1:44:25 PM

ਜਲੰਧਰ (ਚੋਪੜਾ)— ਕੋਵਿਡ-19 ਦੇ ਲਗਾਤਾਰ ਵਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਵੇਖਦਿਆਂ ਸਿਹਤ ਮਹਿਕਮੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 2 ਦਿਨਾਂ 'ਚ ਜਲੰਧਰ ਦਾ ਦੂਜਾ ਵਾਰ ਦੌਰਾ ਕੀਤਾ। ਸਥਾਨਕ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਬਲਬੀਰ ਸਿੱਧੂ ਨੇ ਸੂਬੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ 'ਮਿਸ਼ਨ ਫਤਿਹ' ਅਧੀਨ ਕੋਵਿਡ ਟੈਸਟ ਕਰਵਾ ਕੇ ਬੇਸ਼ਕੀਮਤੀ ਜ਼ਿੰਦਗੀਆਂ ਬਚਾਉਣ 'ਚ ਸਹਿਯੋਗ ਦੇਵੇ ਕਿਉਂਕਿ ਕੋਵਿਡ ਪ੍ਰਭਾਵਿਤ ਮਰੀਜ਼ਾਂ ਵੱਲੋਂ ਟੈਸਟ ਕਰਵਾਉਣ 'ਚ ਦੇਰੀ ਕਰਨਾ ਕੋਰੋਨਾ ਵਾਇਰਸ ਖ਼ਿਲਾਫ਼ ਲੜੀ ਜਾ ਰਹੀ ਲੜਾਈ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਹੈ।

ਇਹ ਵੀ ਪੜ੍ਹੋ: ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਮਾਨਤਾ ਦੇਣ ਦੀ ਵਿਧੀ ਨੂੰ ਬਣਾਇਆ ਸੁਖਾਲਾ

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਖ਼ਿਲਾਫ਼ ਸ਼ੁਰੂ ਕੀਤੇ 'ਮਿਸ਼ਨ ਫਤਿਹ' ਤਹਿਤ ਲਾਗ ਦੀ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮਿਸ਼ਨ ਨੂੰ ਜਨਤਾ ਦੇ ਸਹਿਯੋਗ ਤੋਂ ਬਿਨਾਂ ਫਤਿਹ ਕਰਨਾ ਸੰਭਵ ਨਹੀਂ ਹੈ, ਜਿਸ ਕਾਰਨ ਸਾਨੂੰ ਸਾਰਿਆਂ ਨੂੰ ਕੋਵਿਡ-19 ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਿਹਤ ਮਹਿਕਮੇ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ। ਟੈਸਟਿੰਗ ਵਧਣ ਕਾਰਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਜਿਸ ਤੋਂ ਜਨਤਾ ਨੂੰ ਘਬਰਾਉਣਾ ਨਹੀਂ ਚਾਹੀਦਾ। ਸਿੱਧੂ ਨੇ ਇਸ ਦੌਰਾਨ ਸਿਹਤ ਮਹਿਕਮੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ।

'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ

ਉਨ੍ਹਾਂ ਕਿਹਾ ਕਿ ਜਨਤਾ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਫੰਡਾਂ 'ਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਕੋਰੋਨਾ ਵਾਇਰਸ ਸਬੰਧੀ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ਸਖ਼ਤੀ ਵਰਤੇ ਅਤੇ ਜਨਤਾ ਨੂੰ ਵੀ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਸਬੰਧੀ ਜਾਗਰੂਕ ਕਰੇ। ਕੋਵਿਡ-19 ਦੇ ਟੈਸਟ ਕਰਵਾਉਣ ਅਤੇ ਅਫ਼ਵਾਹਾਂ ਤੋਂ ਬਚਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਜ਼ਿਆਦਾ ਤੇਜ਼ ਕਰਦਿਆਂ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਜਨਤਾ ਨੂੰ ਪ੍ਰੇਰਿਤ ਕੀਤਾ ਜਾਵੇ।

ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਨੇ ਖੜ੍ਹਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਦਾਇਰ ਕੀਤੀ ਪਟੀਸ਼ਨ

ਸਿਹਤ ਮੰਤਰੀ ਨੇ ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਕੋਰੋਨਾ ਯੋਧਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਡਾਕਟਰਾਂ, ਮੈਡੀਕਲ ਸਟਾਫ ਅਤੇ ਹੋਰਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਬਿਨਾਂ ਵਰਦੀ ਦੇ ਇਨ੍ਹਾਂ ਸੈਨਿਕਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੂਜਿਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਣਾਦਾਇਕ ਸਿੱਧ ਹੋਵੇਗੀ। ਪੂਰੀ ਮਨੁੱਖਤਾ ਇਨ੍ਹਾਂ ਬਹਾਦਰ ਕੋਰੋਨਾ ਯੋਧਿਆਂ ਅੱਗੇ ਨਤਮਸਤਕ ਹੈ।

ਇਹ ਵੀ ਪੜ੍ਹੋ: ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ

ਸਿੱਧੂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹੇ 'ਚ ਪਿਛਲੇ ਦਿਨੀਂ 3 ਨਵੇਂ ਕਮਿਊਨਿਟੀ ਸੈਂਟਰ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ। ਲੈਵਲ-1, ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਪ੍ਰਬੰਧ ਕੀਤੇ ਹੋਏ ਹਨ। ਇਸ ਤੋਂ ਇਲਾਵਾ ਵੈਂਟੀਲੇਟਰ ਅਤੇ ਆਈ. ਸੀ. ਯੂ. ਵੀ ਜ਼ਰੂਰਤ ਅਨੁਸਾਰ ਉਪਲੱਬਧ ਹਨ। ਸਿੱਧੂ ਨੇ ਦੱਸਿਆ ਕਿ ਹੁਣ ਹਰੇਕ ਵਿਅਕਤੀ ਨੂੰ ਕੋਵਿਡ-19 ਮਹਾਮਾਰੀ ਪ੍ਰਤੀ ਪੂਰਨ ਚੌਕਸ ਰਹਿ ਕੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਪਵੇਗੀ। ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਜਾਂ ਬੀਮਾਰੀ ਸਬੰਧੀ ਕੋਈ ਹੋਰ ਲੱਛਣ ਵਿਖਾਈ ਦੇਵੇ ਤਾਂ ਉਸ ਨੂੰ ਤੁਰੰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਕਿ ਕੋਵਿਡ ਅਤੇ ਦੂਜੀਆਂ ਬੀਮਾਰੀਆਂ ਨਾਲ ਪ੍ਰਭਾਵਿਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ ਕਿਉਂਕਿ ਕੋਵਿਡ ਬਾਰੇ ਜਾਗਰੂਕਤਾ ਹੀ ਇਸ ਬੀਮਾਰੀ ਨੂੰ ਦੂਰ ਰੱਖ ਸਕਦੀ ਹੈ।

ਰੱਤਾ ਅਨੁਸਾਰ ਇਸ ਮੌਕੇ ਬਲਬੀਰ ਸਿੱਧੂ ਨੂੰ ਸਿਹਤ ਟੀਮਾਂ ਵੱਲੋਂ ਟੈਸਟਾਂ ਦੀ ਗਿਣਤੀ ਵਧਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਦੇਸ਼ ਵਿੱਜ, ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ. ਡੀ. ਐੱਮ. ਰਾਹੁਲ ਸਿੰਧ, ਸਿਵਲ ਸਰਜਨ ਡਾ. ਗੁਰਵਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੈਂਟ ਮਨਦੀਪ ਕੌਰ, ਐੱਸ. ਐੱਮ. ਓ. ਕਸ਼ਮੀਰੀ ਲਾਲ, ਡਾ. ਪਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: NRI ਪਤੀ ਦੀ ਘਟੀਆ ਕਰਤੂਤ, ਗੱਡੀ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਨਾਲ ਕੀਤਾ ਇਹ ਕਾਰਾ

shivani attri

This news is Content Editor shivani attri