ਮਾਸਟਰ ਬਲਦੇਵ ਸਿੰਘ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਰੇ ਨਾਮਜ਼ਦਗੀ ਪੇਪਰ

Thursday, Apr 25, 2019 - 03:32 PM (IST)

ਫਰੀਦਕੋਟ (ਜਗਤਾਰ) - ਪੰਜਾਬ ਏਕਤਾ ਪਾਰਟੀ ਵਲੋਂ ਫਰੀਦਕੋਟ ਹਲਕੇ ਤੋਂ ਉਤਾਰੇ ਗਏ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਦੱਸ ਦੇਈਏ ਕਿ ਮਾਸਟਰ ਬਲਦੇਵ ਸਿੰਘ ਸਾਦੇ ਢੰਗ ਨਾਲ ਆਪਣੇ ਲੱਕੀ ਸਾਈਕਲ 'ਤੇ ਸਵਾਰ ਹੋ ਕੇ ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫਰੀਦਕੋਟ-09 ਦੇ ਦਫਤਰ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਗਏ ਸਨ। ਪੱਤਰਕਾਰਾਂ ਵਲੋਂ ਸਾਈਕਲ 'ਤੇ ਸਵਾਰ ਹੋ ਕੇ ਕਾਗਜ਼ ਦਾਖਲ ਕਰਵਾਉਣ ਦੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਮੇਰਾ ਸਾਈਕਲ ਮੇਰੇ ਲਈ ਲੱਕੀ ਹੈ ਅਤੇ ਮੈਂ ਇਸੇ ਸਾਈਕਲ ਰਾਹੀਂ ਜਿੰਦਗੀ ਦੇ ਕਈ ਸਫਰ ਤੈਅ ਕੀਤੇ ਹਨ। 

ਮਿਲੀ ਜਾਣਕਾਰੀ ਅਨੁਸਾਰ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਸਮੇਂ ਉਨ੍ਹਾਂ ਦੇ ਨਾਲ ਪਾਰਟੀ ਦੇ ਪ੍ਰਧਾਨ ਸਨਕਦੀਪ ਸੰਧੂ ਅਤੇ ਭਾਰਤੀ ਕਮਿਊੁਨਿਸਟ ਪਾਰਟੀ ਦੇ ਕਾਮਰੇਡ ਪਵਨਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੋਕ ਉਨ੍ਹਾਂ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਪਾਰਟੀਮੈਂਟ ਦਾ ਮੈਂਬਰ ਬਣਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਝੂਠੀਆਂ ਕਸਮਾ ਖਾਂ ਕੇ ਸਰਕਾਰ ਬਣਾਈ ਹੈ, ਜਿਸ ਕਾਰਨ ਲੋਕ ਉਨ੍ਹਾਂ ਤੋਂ ਬਹੁਤ ਦੁਖੀ ਹਨ।  


rajwinder kaur

Content Editor

Related News