ਦਿਨ-ਦਿਹਾੜੇ ਮੁਕੇਰੀਆਂ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਕਾਰ

Saturday, Dec 05, 2020 - 06:38 PM (IST)

ਦਿਨ-ਦਿਹਾੜੇ ਮੁਕੇਰੀਆਂ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਕਾਰ

ਮਕੇਰੀਆਂ (ਝਾਵਰ)— ਮੁਕੇਰੀਆਂ ਵਿੱਚ 3 ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ ਬਲੈਨੋ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਦੇ ਸਮੇਂ 3 ਮੋਟਰਸਾਈਕਲ ਸਵਾਰਾਂ ਨੇ ਰਾਸ਼ਟਰੀ ਰਾਜ ਮਾਰਗ ਰਾਧਾ ਸੁਆਮੀ ਸਤਿੰਸਗ ਭਵਨ ਮੁਕੇਰੀਆਂ ਨੇੜੇ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਰਵਿੰਦਰ ਸਿੰਘ ਕੋਲੋਂ ਬਲੈਨੋ ਗੱਡੀ (ਨੰਬਰ-ਐੱਚ. ਪੀ. 97-1395) ਲੁੱਟ ਲਈ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ

PunjabKesari

ਕਾਰ ਦੇ ਮਾਲਕ ਰਵਿੰਦਰ ਸਿੰਘ ਅਤੇ ਉਸ ਦੇ ਭਰਾ ਅਜੇ ਸਿੰਘ ਨੇ ਦੱਸਿਆ ਕਿ ਗੱਡੀ ਖੜ੍ਹੀ ਕਰਕੇ ਫੋਨ 'ਤੇ ਗੱਲ ਕਰ ਰਹੇ ਹਨ ਅਤੇ ਚਾਬੀ ਗੱਡੀ 'ਚ ਹੀ ਸੀ। ਇਸ ਦੌਰਾਨ ਉਨ੍ਹਾਂ ਦੇ ਨੇੜੇ ਦੋ ਨੌਜਵਾਨ ਆਏ ਅਤੇ ਰਵਿੰਦਰ ਦੀ ਛਾਤੀ 'ਤੇ ਪਿਸਤੌਲ ਰੱਖ ਕੇ ਉਸ ਦਾ ਮੋਬਾਇਲ ਖੋਹਣ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਦਿੰਦੇ ਹੋਏ ਤਿੰਨੋਂ ਲੁਟੇਰੇ ਕਾਰ ਲੁੱਟ ਕੇ ਜਲੰਧਰ ਵੱਲ ਭੱਜ ਗਏ। ਇਸ ਦੌਰਾਨ ਕਾਰ ਦੇ ਮਾਲਕ ਨੇ ਖੇਤਾਂ 'ਚ ਭੱਜ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਤੀਜਾ ਸਾਥੀ ਸੜਕ ਦੇ ਦੂਜੇ ਪਾਸੇ ਖੜ੍ਹਾ ਸੀ ਜੋਕਿ ਪਠਾਨਕੋਟ ਵੱਲ ਭੱਜ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਡੀ. ਐੱਸ. ਪੀ. ਰਵਿੰਦਰ ਸਿੰਘ, ਥਾਣਾ ਮੁਖੀ ਬਲਵਿੰਦਰ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਘਟਨਾ ਸਥਾਨ 'ਤੇ ਪਹੁੰਚੇ। ਪੁਲਸ ਵੱਲੋਂ ਅਗੇਲਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਗੱਡੀ ਦੀ ਘਟਨਾ ਨੂੰ ਜਾਣ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ
ਇਹ ਵੀ ਪੜ੍ਹੋ: 
ਫਗਵਾੜਾ: ਭਾਜਪਾ ਆਗੂਆਂ ਨਾਲ ਬੈਠਕ ਕਰਨ ਪੁੱਜੇ ਅਸ਼ਵਨੀ ਸ਼ਰਮਾ ਦਾ ਹੋਇਆ ਜ਼ਬਰਦਸਤ ਵਿਰੋਧ


author

shivani attri

Content Editor

Related News