ਦਾਦੂਵਾਲ ਤੇ ਧਿਆਨ ਸਿੰਘ ਮੰਡ ਨੇ ਕੱਢਿਆ “ਬਾਦਲ ਹਰਾਓ, ਪੰਜਾਬ ਬਚਾਓ'''' ਰੋਸ ਮਾਰਚ
Wednesday, May 08, 2019 - 05:55 PM (IST)

ਫਰੀਦਕੋਟ (ਜਗਤਾਰ) - ਬੇਅਦਬੀ ਕਾਂਡ ਦੇ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਬਾਦਲ ਪਰਿਵਾਰ ਨੂੰ ਲੋਕ ਸਭਾ ਚੋਣਾਂ 'ਚ ਹਰਾਉਣ ਲਈ ਸਿੱਖ ਜਥੇਬੰਦੀਆਂ ਪੱਬਾਂ ਭਾਰ ਹੋ ਰਹੀਆਂ ਹਨ। ਇਸ ਸਬੰਧ 'ਚ ਮੁਤਵਾਜੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਦੇ ਗੁਰਦੁਆਰਾ ਸਾਹਿਬ ਤੋਂ ਬਾਦਲ ਪਿੰਡ ਤੱਕ “ਬਾਦਲ ਹਰਾਓ, ਪੰਜਾਬ ਬਚਾਓ “ ਰੋਸ ਮਾਰਚ ਕੱਢਿਆ ਗਿਆ। ਜਾਣਕਾਰੀ ਅਨੁਸਾਰ ਇਸ ਰੋਸ ਮਾਰਚ 'ਚ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਹਿੱਸਾ ਲਿਆ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਨੇ ਬਾਦਲ ਪਰਿਵਾਰ ਅਤੇ ਬੀਜੇਪੀ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅੱਜ ਦਾ ਇਹ ਰੋਸ ਮਾਰਚ ਪੰਥ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬਾਦਲ ਪਰਿਵਾਰ ਨੂੰ ਲੋਕ ਸਭਾ ਚੋਣਾਂ 'ਚ ਹਰਾਉਣ ਦੇ ਲਈ ਕੱਢਿਆ ਜਾ ਰਿਹਾ ਹੈ।