ਬਾਦਲ ਪਰਿਵਾਰ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਭਲੇ ਲਈ ਦੋਵੇਂ ਸੰਸਥਾਵਾਂ ਤੋਂ ਛੱਡੇ ਕਬਜ਼ਾ: ਦਾਦੂਵਾਲ

Wednesday, Nov 17, 2021 - 06:37 PM (IST)

ਬਾਦਲ ਪਰਿਵਾਰ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਭਲੇ ਲਈ ਦੋਵੇਂ ਸੰਸਥਾਵਾਂ ਤੋਂ ਛੱਡੇ ਕਬਜ਼ਾ: ਦਾਦੂਵਾਲ

ਤਲਵੰਡੀ ਸਾਬੋ (ਮੁਨੀਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲ੍ਹਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਦਿਆਂ ਕਿਹਾ ਹੈ ਕਿ ਉਸਦੀਆਂ ਗਲਤੀਆਂ ਦਾ ਸ਼੍ਰੋਮਣੀ ਕਮੇਟੀ ਜਾਂ ਅਕਾਲੀ ਦਲ ਤੋਂ ਬਦਲਾ ਨਾ ਲਿਆ ਜਾਵੇ ਅਤੇ ਉਕਤ ਜਥੇਬੰਦੀਆਂ ਦਾ ਪੂਰੀ ਕੌਮ ਸਹਿਯੋਗ ਕਰੇ। ਜੇ ਸੁਖਬੀਰ ਇਹ ਗੱਲ ਦਿਲੋਂ ਕਰ ਰਹੇ ਹਨ ਤਾਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਭਲੇ ਲਈ ਦੋਵੇਂ ਸੰਸਥਾਵਾਂ ਤੋਂ ਬਾਦਲ ਪਰਿਵਾਰ ਨੂੰ ਆਪਣਾ ਕਬਜ਼ਾ ਛੱਡ ਦੇਣਾ ਚਾਹੀਦੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। 

ਇਹ ਵੀ ਪੜ੍ਹੋ: ਜਲੰਧਰ ’ਚ ‘ਬਾਬਾ ਨਾਨਕ’ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ, ਸੰਗਤ ਦਾ ਉਮੜਿਆ ਸੈਲਾਬ

ਦਾਦੂਵਾਲ ਨੇ ਅੱਗੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀਆਂ ਮਹਾਨ ਸੰਸਥਾਵਾਂ ਹਨ, ਜਿਨ੍ਹਾਂ ਨੂੰ ਹੋਂਦ ਵਿੱਚ ਲਿਆਉਣ ਲਈ ਸਾਡੇ ਬਜ਼ੁਰਗਾਂ ਨੇ ਬਹੁਤ ਕੁਰਬਾਨੀਆਂ ਕੀਤੀਆਂ ਸਨ। ਦੋਵੇਂ ਜਥੇਬੰਦੀਆਂ ਨੇ ਸਮੇਂ-ਸਮੇਂ ਸਿੱਖ ਕੌਮ ਦੀ ਸੁਚੱਜੀ ਅਗਵਾਈ ਵੀ ਕੀਤੀ ਪਰ ਬਾਦਲ ਪਰਿਵਾਰ ਨੇ ਦੋਵਾਂ ਸੰਸਥਾਵਾਂ ਨੂੰ ਆਪਣੀ ਨਿੱਜੀ ਜਾਗੀਰ ਬਣਾ ਲਿਆ, ਜਿਸ ਕਰਕੇ ਪੰਥ ਦਰਦੀ ਲਗਾਤਾਰ ਇਨ੍ਹਾਂ ਸੰਸਥਾਵਾਂ ਤੋਂ ਦੂਰ ਹੁੰਦੇ ਗਏ।

ਉਨ੍ਹਾਂ ਕਿਹਾ ਕਿ ਦੋਵਾਂ ਸੰਸਥਾਵਾਂ ਦਾ ਜੇ ਬਾਦਲ ਪਰਿਵਾਰ ਸੱਚਮੁੱਚ ਭਲਾ ਚਾਹੁੰਦਾ ਹੈ ਤਾਂ ਕਿਸੇ ਯੋਗ ਸਿੱਖਾਂ ਨੂੰ ਇਨ੍ਹਾਂ ਸੰਸਥਾਵਾਂ ਦੀ ਅਗਵਾਈ ਸੌਂਪ ਕੇ ਆਪਣਾ ਕਬਜ਼ਾ ਛੱਡ ਕੇ ਪਰੇ ਹੋ ਜਾਵੇ, ਜਿਸ ਨਾਲ ਉਕਤ ਸੰਸਥਾਵਾਂ ਦਾ ਵੱਕਾਰ ਵੀ ਬਹਾਲ ਹੋ ਜਾਵੇਗਾ ਪਰ ਜੇ ਸੁਖਬੀਰ ਸਿੰਘ ਬਾਦਲ ਭਾਵੁਕ ਕਰਕੇ ਚਾਹੁੰਦਾ ਹੈ ਕਿ ਉਹ ਮੁੜ ਰਾਜਸੱਤਾ ਹਾਸਿਲ ਕਰ ਲਵੇਗਾ ਤਾਂ ਉਸ ਦਾ ਇਹ ਸੁਪਨਾ ਕਦੇ ਪੂਰਾ ਨਹੀ ਹੋਵੇਗਾ। 

ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਜਾਣ ਲਈ ਕਿਵੇਂ ਕਰੀਏ ਅਪਲਾਈ, ਕਿੰਨੇ ਲੱਗਣਗੇ ਪੈਸੇ, ਜਾਣੋ ਪੂਰੀ ਪ੍ਰਕਿਰਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News