ਭਾਜਪਾ ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣਾ ਚਾਹੁੰਦੀ ਹੈ: ਡਾ. ਬਲਜੀਤ ਕੌਰ
Sunday, Aug 24, 2025 - 06:04 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ): ਭਾਜਪਾ ਵੱਲੋਂ ਪਿੰਡ- ਪਿੰਡ ਲਾਏ ਜਾ ਰਹੇ ਕੈਂਪਾਂ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਰਿਹਾਇਸ਼ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਕੈਂਪ ਲਗਾ ਕੇ ਭਾਜਪਾ ਈ-ਕੇ. ਵਾਈ. ਸੀ. ਦੇ ਨਾਂ 'ਤੇ ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਦੀ ਚਾਲ ਚੱਲ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!
ਉਨ੍ਹਾਂ ਕਿਹਾ ਕਿ ਭਾਜਪਾ ਦਿਖਾਉਂਦੀ ਕੁਝ ਹੋਰ ਹੈ ਅਤੇ ਕਰਦੀ ਕੁਝ ਹੋਰ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਇਹ ਚਾਲ ਕਾਮਯਾਬ ਹੁੰਦੀ ਤਾਂ ਇਕੱਲੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 75 ਹਜ਼ਾਰ ਕਾਰਡ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਵੋਟ ਚੋਰੀ ਕਰ ਸਕਦੀ ਅਤੇ ਦਿੱਲੀ ਵਰਗੇ ਰਾਜਾਂ ਚ ਵੀ ਉਹ ਅਜਿਹੀਆਂ ਕਈ ਚਾਲਾਂ ਚੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਈ. ਕੇ. ਵਾਈ. ਸੀ. ਲਈ ਛੇ ਮਹੀਨਿਆਂ ਦਾ ਸਮਾਂ ਮੰਗਿਆ ਹੈ ਅਤੇ ਪੰਜਾਬ 'ਚ ਕਿਸੇ ਵੀ ਲੋੜਵੰਦ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8