ਬਲਜੀਤ ਸਿੰਘ ਦਾਦੂਵਾਲ ਵੱਲੋਂ CM ਮਾਨ ਨਾਲ ਮੁਲਾਕਾਤ, ਏ.ਜੀ. ਵਿਨੋਦ ਘਈ ਨੂੰ ਬਦਲਣ ਦੀ ਕੀਤੀ ਅਪੀਲ

Saturday, Aug 13, 2022 - 09:57 AM (IST)

ਚੰਡੀਗੜ੍ਹ/ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਾਦੂਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਕੀਤੀ ਹੈ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ ਜਾਵੇ। ਵਿਨੋਦ ਘਈ ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੇਸ ਲੜ ਰਹੇ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਟਕਪੁਰਾ ਬਰਗਾੜੀ ਮਾਮਲੇ ਵਿਚ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਬੰਦੀ ਸਿੰਘ ਦੀ ਰਿਹਾਈ ਦਾ ਮੁੱਦਾ ਮੁੱਖ ਮੰਤਰੀ ਅੱਗੇ ਰੱਖਿਆ ਗਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। 

PunjabKesari

ਦਾਦੂਵਾਲ ਨੇ ਅੱਗੇ ਕਿਹਾ ਕਿ  ਹਰਿਆਣਾ ਸਰਕਾਰ ਨੇ ਗੁਰਦੁਆਰਿਆਂ 'ਚ ਤਿਰੰਗਾ ਲਹਿਰਾਉਣ ਦੀ ਗੱਲ ਨਹੀਂ ਆਖ਼ੀ ਹੈ। ਅਜਿਹੀਆਂ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ 2 ਗੁਰਦੁਆਰਿਆਂ ਬਾਰੇ ਜੋ ਚਿੱਠੀ ਵਾਇਰਲ ਹੋਈ ਹੈ, ਉਹ ਦੋਵੇਂ ਗੁਰਦਆਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹਨ। ਐੱਸ.ਜੀ.ਪੀ.ਸੀ. ਇਸ ਬਾਰੇ ਸਪੱਸ਼ਟ ਕਰੇ।

PunjabKesari


DIsha

Content Editor

Related News