ਬਲਕਾਰ ਸਿੰਘ ਨੇ ਦੱਸੀਆਂ CM ਮਾਨ ਨਾਲ ਹੋਈ ਮੀਟਿੰਗ ਵਿਚਲੀਆਂ ਗੱਲਾਂ, ਜਲੰਧਰ ਤੋਂ ਉਮੀਦਵਾਰ ਬਾਰੇ ਕਹੀ ਇਹ ਗੱਲ

Sunday, Apr 07, 2024 - 02:05 PM (IST)

ਜਲੰਧਰ (ਸੁਨੀਲ ਮਹਾਜਨ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਚ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਮਗਰੋਂ ਕੈਬਿਨਟ ਮੰਤਰੀ ਬਲਕਾਰ ਸਿੰਘ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਖ਼ਾਸ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਅਹੁਦੇਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਾਰਟੀ ਦੇ ਕੰਮਾਂ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਬਾਜਵਾ, ਸਿੱਧੂ, ਮਜੀਠੀਆ ਤੇ ਸੁਖਬੀਰ ਬਾਦਲ ਨੂੰ ਸਟੇਜ ਤੋਂ ਕਰ ਦਿੱਤਾ ਚੈਲੰਜ

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜਲੰਧਰ ਸੀਟ ਤੋਂ ਉਮੀਦਵਾਰ ਵੀ ਜਲਦੀ ਹੀ ਐਲਾਨਿਆ ਜਾਵੇਗਾ। ਪਾਰਟੀ ਦੀ ਇਸ 'ਤੇ ਪੂਰੀ ਤਿਆਰੀ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਨਾਂ ਉੱਪਰ ਚੱਲ ਰਹੀ ਚਰਚਾ ਨੂੰ ਲੈ ਕੇ ਬਲਕਾਰ ਸਿੰਘ ਨੇ ਕਿਹਾ ਕਿ ਇਹ ਪਾਰਟੀ ਦਾ ਫ਼ੈਸਲਾ ਹੈ, ਜੇਕਰ ਪਾਰਟੀ ਉਨ੍ਹਾਂ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਇਹ ਪਾਰਟੀ ਦਾ ਹੀ ਫ਼ੈਸਲਾ ਹੋਵੇਗਾ। ਇਸ ਦੇ ਉੱਪਰ ਉਹ ਕੋਈ ਵੀ ਟਿੱਪਣੀ ਨਹੀਂ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਿਆਸੀ ਪਾਰਟੀਆਂ ’ਚ ਦਲ ਬਦਲ ਕਰਵਾਉਣ ਲਈ ਸਰਗਰਮੀਆਂ ਤੇਜ਼, ਨਹੀਂ ਮਿਲ ਰਹੇ ਉਮੀਦਵਾਰ

ਕਿਹਾ, ਰਿੰਕੂ-ਸ਼ੀਤਲ ਦੇ ਜਾਣ ਨਾਲ ਨਹੀਂ ਪਵੇਗਾ ਫ਼ਰਕ

ਇਸ ਦੌਰਾਨ ਬਲਕਾਰ ਸਿੰਘ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਾਰਟੀ ਛੱਡਣ ਦੇ ਨਾਲ ਪਾਰਟੀ ਨੂੰ ਕੋਈ ਵੀ ਫਰਕ ਨਹੀਂ ਪਿਆ ਹੈ ਤਾਂ ਨਾ ਹੀ ਕੋਈ ਫਰਕ ਪਵੇਗਾ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਚ ਆ ਕੇ ਪਾਰਟੀ ਅਹੁਦੇਦਾਰਾਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦੇ ਨਿਰਦੇਸ਼ ਦੇ ਕੇ ਗਏ ਹਨ ਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਲੋਕਾਂ ਕੋਲੋਂ ਵੋਟਾਂ ਮੰਗੀਆਂ ਜਾਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News