ਮੰਤਰੀ ਬਲਕਾਰ ਸਿੰਘ ਨੇ ਕੰਮਕਾਜ ''ਚ ਤੇਜ਼ੀ ਲਈ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਹੁਕਮ
Sunday, Jul 30, 2023 - 11:34 AM (IST)
ਜਲੰਧਰ (ਧਵਨ)–ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੇਂ ’ਤੇ ਸਰਕਾਰੀ ਫਾਈਲਾਂ ਨੂੰ ਕਲੀਅਰ ਕਰਨ ਕਿਉਂਕਿ ਨਾਲੋ-ਨਾਲ ਫਾਈਲਾਂ ਕਲੀਅਰ ਹੋਣ ਨਾਲ ਸਰਕਾਰੀ ਕੰਮਕਾਜ ਵਿਚ ਤੇਜ਼ੀ ਆਉਂਦੀ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਬੀਤੇ ਦਿਨ ਸ਼ਨੀਵਾਰ ਹੋਣ ਦੇ ਬਾਵਜੂਦ ਚੰਡੀਗੜ੍ਹ ਸਥਿਤ ਨਾਗਰਿਕ ਸਕੱਤਰੇਤ ਵਿਚ ਜਾ ਕੇ ਆਪਣੇ ਵਿਭਾਗ ਨਾਲ ਸਬੰਧਤ ਫਾਈਲਾਂ ਨੂੰ ਕਲੀਅਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਫਾਈਲਾਂ ਵਿਭਾਗਾਂ ਵਿਚ ਜਮ੍ਹਾ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ ਤਾਂ ਇਸ ਨਾਲ ਭ੍ਰਿਸ਼ਟਾਚਾਰ ਨੂੰ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਪਾਰਦਰਸ਼ੀ ਸ਼ਾਸਨ ਦੇਣ ਦੀਆਂ ਦਿੱਤੀਆਂ ਗਈਆਂ ਹਦਾਇਤਾਂ ’ਤੇ ਪੂਰੀ ਤਰ੍ਹਾਂ ਅਮਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਫਾਈਲਾਂ ਨੂੰ ਕਲੀਅਰ ਕਰਨ ਦੇ ਨਾਲ-ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ’ਤੇ ਵੀ ਨਜ਼ਰ ਰੱਖੀ ਜਾਵੇ ਤਾਂ ਜੋ ਪ੍ਰਾਜੈਕਟਾਂ ਦੇ ਕੰਮਕਾਜ ਵਿਚ ਤੇਜ਼ੀ ਆ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਬਰਸਾਤ ਦੇ ਦਿਨਾਂ ਵਿਚ ਖ਼ਾਸ ਧਿਆਨ ਰੱਖਣ ਅਤੇ ਜਿਨ੍ਹਾਂ ਥਾਵਾਂ ’ਤੇ ਪਾਣੀ ਇਕੱਠਾ ਹੁੰਦਾ ਹੈ, ਉੱਥੇ ਹੀ ਮਸ਼ੀਨਾਂ ਦੀ ਮਦਦ ਨਾਲ ਪਾਣੀ ਦਾ ਤੇਜ਼ੀ ਨਾਲ ਨਿਕਾਸ ਕਰਵਾਇਆ ਜਾਵੇ। ਅਧਿਕਾਰੀਆਂ ਨੂੰ ਫੀਲਡ ਵਿਚ ਜਾ ਕੇ ਹਾਲਾਤ ਵੇਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਸਰਕਾਰ ਨੇ ਕੀਤੇ ਸਨ ਹੜ੍ਹ ਨਾਲ ਨਜਿੱਠਣ ਦੇ ਪੂਰੇ ਇੰਤਜ਼ਾਮ, ਜ਼ਿਆਦਾ ਮੀਂਹ ਕਾਰਨ ਵਿਗੜੇ ਹਾਲਾਤ: ਜੌੜਾਮਾਜਰਾ
ਬਲਕਾਰ ਸਿੰਘ ਨੇ ਕਿਹਾ ਕਿ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬੈਠਕ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਪ੍ਰਾਜੈਕਟਾਂ ਸਬੰਧੀ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼ਹਿਰਾਂ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕਰ ਰਹੇ ਹਨ ਅਤੇ ਜਲੰਧਰ ਨੂੰ ਉਨ੍ਹਾਂ ਪਿਛਲੇ ਸਮੇਂ ’ਚ ਲਗਭਗ 100 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ, ਜਿਸ ਨਾਲ ਬਰਸਾਤਾਂ ਦਾ ਸਮਾਂ ਨਿਕਲਣ ਤੋਂ ਬਾਅਦ ਵਿਕਾਸ ਕਾਰਜਾਂ ਵਿਚ ਤੇਜ਼ੀ ਆ ਸਕੇਗੀ।
ਇਹ ਵੀ ਪੜ੍ਹੋ- ਦੋਸਤ ਕੋਲ ਰਹਿ ਰਹੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਨੂੰ ਅਜਿਹੇ ਹਾਲ 'ਚ ਵੇਖ ਭੈਣਾਂ ਦਾ ਨਿਕਲਿਆ ਤ੍ਰਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ