ਵਿਕਾਸ ਪ੍ਰਾਜੈਕਟਾਂ ’ਤੇ ਹੋ ਰਹੀਆਂ ਬੈਠਕਾਂ ''ਚ ਲਏ ਗਏ ਫ਼ੈਸਲੇ ਲਾਗੂ ਕਰਨ ’ਚ ਦੇਰੀ ਨਾ ਕੀਤੀ ਜਾਵੇ: ਬਲਕਾਰ ਸਿੰਘ
Friday, Feb 02, 2024 - 11:30 AM (IST)

ਜਲੰਧਰ (ਧਵਨ)–ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਮਿਹਨਤ ਅਤੇ ਈਮਾਨਦਾਰੀ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ’ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਪਿਛਲੇ 3-4 ਦਿਨਾਂ ’ਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਲੈ ਕੇ ਸਬੰਧਤ ਮੰਤਰੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ’ਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਬੈਠਕਾਂ ਦਾ ਆਉਣ ਵਾਲੇ ਸਮੇਂ ’ਚ ਰਿਵੀਊ ਲਿਆ ਜਾਵੇਗਾ।
ਬਲਕਾਰ ਸਿੰਘ ਨੇ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਬੈਠਕਾਂ ’ਚ ਅਧਿਕਾਰੀਆਂ ਨੂੰ ਦਿੱਤੀਆਂ ਜਾਂਦੀਆਂ ਹਦਾਇਤਾਂ ’ਤੇ ਅਮਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹੁਕਮ ਦਿੱਤੇ ਗਏ ਹਨ ਕਿ ਉਹ ਨਗਰ ਨਿਗਮਾਂ ਤੇ ਨਗਰ ਪਾਲਿਕਾਵਾਂ ਕੋਲ ਪਏ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚ ਕਰਨ। ਇਸ ਦੇ ਨਾਲ ਹੀ ਵਿਕਾਸ ਪ੍ਰਾਜੈਕਟਾਂ ’ਤੇ ਰਕਮ ਖ਼ਰਚ ਕਰਦੇ ਸਮੇਂ ਪੂਰੀ ਪਾਰਦਰਸ਼ਤਾ ਰੱਖੀ ਜਾਣੀ ਚਾਹੀਦੀ ਹੈ ਅਤੇ ਕੰਮ ਮੈਰਿਟ ਦੇ ਆਧਾਰ ’ਤੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਖੇਤਰੀ ਦਫ਼ਤਰ ਨੂੰ ਫੰਡਾਂ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਪ੍ਰਸਤਾਵ ਬਣਾ ਕੇ ਸਰਕਾਰ ਨੂੰ ਭੇਜ ਸਕਦਾ ਹੈ।
ਇਹ ਵੀ ਪੜ੍ਹੋ: ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਦੋ ਦੀ ਮੌਤ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।