ਰਾਹੁਲ ਗਾਂਧੀ ਨਾਲ ਮੁਲਾਕਾਤ ''ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
Wednesday, Nov 04, 2026 - 05:48 PM (IST)
ਸੰਗਰੂਰ- ਰਾਹੁਲ ਗਾਂਧੀ ਨੇ ਸੰਗਰੂਰ ਰੈਲੀ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਹੋਈ ਮੁਲਾਕਾਤ ਕੀਤੀ । ਇਸ ਮੁਲਾਕਾਤ ਤੋਂ ਬਾਅਦ ਬਲਕੌਰ ਸਿੰਘ ਨੇ ਮੀਡੀਆ ਨੂੰ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਪਹਿਲਾਂ ਤੋਂ ਤੈਅ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਬੜੱਪਣ ਹੈ ਕਿ ਉਨ੍ਹਾਂ ਨੇ ਇਸ ਰੁਝੇਵੇਂ ਭਰੇ ਸਮੇਂ 'ਚੋਂ ਸਮਾਂ ਕੱਢ ਕੇ ਸਾਰੇ ਦਰਸ਼ਕਾਂ ਸਾਹਮਣੇ ਮੈਨੂੰ ਮਾਣ ਦਿੱਤਾ। ਇਸ ਲਈ ਮੈਂ ਉਨ੍ਹਾਂ ਦਾ ਸ਼ੁਕਰੀਆ ਕਰਨਾ ਚਾਹੁੰਦਾ ਹਾਂ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
ਬਲਕੌਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਸਤਿਕਾਰ ਹੈ, ਕੋਈ ਫਰਕ ਨਹੀਂ ਪੈਂਦਾ ਕੋਈ ਦੂਰ-ਨੇੜੇ ਬੈਠਾ ਹੋਵੇ, ਸਿੱਧੂ ਪਰਿਵਾਰ ਦੇ ਦਿਲ 'ਚ ਉਨ੍ਹਾਂ ਲਈ ਜਗ੍ਹਾ ਹੈ। ਰਾਹੁਲ ਗਾਂਧੀ ਹਮੇਸ਼ਾ ਇੰਨਵੈਸਟੀਗੇਸ਼ਨ ਬਾਰੇ ਜਾਣਕਾਰੀ ਲੈਂਦੇ ਹਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ, ਭਾਵ ਪਰਿਵਾਰ ਦਾ ਧਿਆਨ ਰੱਖਦੇ ਹਨ।
Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਬਾਰੇ ਬੋਲਦਿਆਂ ਕਿਹਾ ਕਿ ਸਿੱਧੂ ਦਾ ਕਤਲ ਕੋਈ ਸਧਾਰਨ ਕਤਲ ਨਹੀਂ ਸੀ। ਸਿੱਧੂ ਅਜਿਹੀ ਸ਼ਖ਼ਸੀਅਤ ਸੀ ਕਿ ਅੱਜ ਵੀ ਸਪੋਟੀਫਾਈ 'ਤੇ ਵਿਸ਼ਵ ਭਰ 'ਚ 3 ਨੰਬਰ ਦਾ ਰੈਪਰ ਹੈ। ਅੱਜ ਵੀ ਉਸ ਨੂੰ ਕਰੀਬ 31 ਮਿਲੀਅਨ ਲੋਕ ਫਾਲੋ ਕਰਦੇ ਹਨ। ਉਸ ਦੀ ਮੌਤ ਤੋਂ ਬਾਅਦ ਵੀ ਦਰਦ ਘੱਟ ਨਹੀਂ ਹੋਇਆ। ਲੋਕਾਂ ਦੇ ਦਿਲਾਂ 'ਚ ਉਹ ਅੱਜ ਵੀ ਵਸਦਾ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਕਿਸ ਤਰ੍ਹਾਂ ਮਾਰ ਦਿੱਤਾ ਗਿਆ, ਇਸ ਗੱਲ ਦਾ ਦੁੱਖ ਰਾਹੁਲ ਜੀ ਨੂੰ ਵੀ ਹੈ। ਉਹ ਹਮੇਸ਼ਾ ਹੀ ਉਨ੍ਹਾਂ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਪੰਜਾਬ 'ਚ ਰੋਜ਼ ਕਤਲ ਹੋ ਰਹੇ ਹਨ ਅਤੇ ਅਮਨ-ਕਾਨੂੰਨ ਦੀ ਹਾਲਤ ਕਾਫ਼ੀ ਤਰਸਯੋਗ ਬਣੀ ਹੋਈ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਸ਼ੁਰੂ ਹੋਇਆ ਪੋਸਟਮਾਰਟਮ
ਇਸ ਦੌਰਾਨ ਪੰਜਾਬ ਦੀ ਸਿਆਸਤ 'ਤੇ ਬੋਲਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪਹਿਲਾਂ ਪੰਜਾਬ ਦੀ ਸਰਕਾਰ ਪੰਜਾਬ ਦੇ ਲੀਡਰ ਹੀ ਚਲਾਉਂਦੇ ਸਨ। ਇਸ ਤਰ੍ਹਾਂ ਨਹੀਂ ਸੀ ਕਿ ਝਾੜੂ ਵਾਂਗ ਦਿੱਲੀ ਤੋਂ ਦੋ ਲੀਡਰ ਹਰ ਕੈਬਨਿਟ ਨਾਲ ਅਟੈਚ ਕੀਤੇ ਹੋਣ ਅਤੇ 12-12 ਕੋਠੀਆਂ ਦਬਾ ਰੱਖੀਆਂ ਹੋਣ। ਉਨ੍ਹਾਂ ਕਿਹਾ ਕਾਂਗਰਸ 'ਚ ਇਸ ਤਰ੍ਹਾਂ ਨਹੀਂ ਹੋਵੇਗਾ, ਇਹ ਧਰਮ-ਨਿਰਪੱਖ ਪਾਰਟੀ ਹੈ। ਪੰਜਾਬ ਦੀ ਸਰਕਾਰ ਪੰਜਾਬ ਦੇ ਲੋਕ ਹੀ ਚਲਾਉਣਗੇ।
ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
