ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਦਾ ਬਿਆਨ, ਜਾਣੋ ਕੀ ਹੈ ਉਨ੍ਹਾਂ ਦਾ ਫ਼ੈਸਲਾ

Tuesday, Apr 30, 2024 - 01:26 AM (IST)

ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਦਾ ਬਿਆਨ, ਜਾਣੋ ਕੀ ਹੈ ਉਨ੍ਹਾਂ ਦਾ ਫ਼ੈਸਲਾ

ਮਾਨਸਾ (ਸੰਦੀਪ ਮਿੱਤਲ)- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਹਵੇਲੀ ’ਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਪਹੁੰਚੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਲਵੰਡੀ ਸਾਬੋ ਤੋਂ ਪਿੰਡ ਮੂਸਾ ਪਹੁੰਚਣਾ ਵੀ ਚਰਚਾ ਦਾ ਵਿਸ਼ਾ ਰਿਹਾ।

ਪ੍ਰਤਾਪ ਸਿੰਘ ਬਾਜਵਾ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਉਨ੍ਹਾਂ ਦੇ ਬੇਟੇ ਨੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ ਪਰ ਉਸ ਦੇ ਚਲੇ ਜਾਣ ਤੋਂ ਬਾਅਦ ਵੀ ਉਸ ਨੂੰ ਪਾਰਟੀ ਵਿਚ ਯਾਦ ਤੱਕ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਕੋਈ ਪੁੱਛਗਿੱਛ ਹੈ। 

ਇਹ ਵੀ ਪੜ੍ਹੋ- ਸਾਬਕਾ CM ਚੰਨੀ ਦਾ ਦਲ-ਬਦਲੂਆਂ 'ਤੇ ਤੰਜ, ਕਿਹਾ- 'ਜਿਨ੍ਹਾਂ ਦਾ ਆਪਣਾ ਕੋਈ ਸਟੈਂਡ ਨਹੀਂ, ਉਹ ਲੋਕਾਂ ਨਾਲ ਕੀ ਖੜ੍ਹਨਗੇ'

ਬਲਕੌਰ ਸਿੰਘ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਗੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੀ ਮੰਗ ਰੱਖੀ ਗਈ। ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਉਮੀਦਵਾਰ ਦਾ ਸਮਰਥਨ ਕਰਨਗੇ।

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਿਵਾਰ ਦੀ ਨਾਰਾਜ਼ਗੀ ਕਾਂਗਰਸ ਪਾਰਟੀ ਨਾਲ ਨਹੀਂ ਸਗੋਂ ਸਰਕਾਰ ਨਾਲ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਵਿਚ ਮਤਭੇਦ ਹੋ ਜਾਂਦੇ ਹਨ, ਜੋ ਅੱਜ ਦੂਰ ਹੋ ਗਏ ਹਨ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਬੇਟੇ ਲਈ ਪਾਰਟੀ ਇਨਸਾਫ ਦੀ ਮੰਗ ਜਾਰੀ ਰੱਖੇਗੀ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : ਕਿਤੇ ਨੂੰਹ-ਸਹੁਰਾ ਤੇ ਕਿਤੇ ਪਿਓ-ਪੁੱਤਰ ਹੋਣਗੇ ਇਕ ਦੂਜੇ ਦੇ ਆਹਮੋ-ਸਾਹਮਣੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


 


author

Harpreet SIngh

Content Editor

Related News