ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ

Saturday, Mar 23, 2024 - 08:40 AM (IST)

ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ

ਮਾਨਸਾ (ਸੰਦੀਪ ਮਿੱਤਲ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਪੁੱਤਰ ਦਾ ਜਨਮ ਹੋਣ ਨਾਲ ਪਰਿਵਾਰ ਦੇ ਨਾਲ-ਨਾਲ ਉਸ ਦੇ ਚਾਹੁਣ ਵਾਲਿਆਂ ਵਿਚ ਖੁਸ਼ੀ ਦਾ ਆਲਮ ਹੈ। ਉੱਥੇ ਹੀ ਕੇਂਦਰ ਸਰਕਾਰ ਨੇ ਇਕ ਨੋਟਿਸ ਜਾਰੀ ਕਰ ਕੇ ਇਸ ਬੱਚੇ ਦੇ ਜਨਮ ਨੂੰ ਲੈ ਕੇ ਰਿਪੋਰਟ ਮੰਗੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ ਤੇ ਇਹ ਵੀ ਕਿਹਾ ਹੈ ਕਿ ਹੋਰ ਵੀ ਕੋਈ ਜਾਣਕਾਰੀ ਮੰਗੀ ਜਾਵੇਗੀ ਤਾਂ ਉਹ ਵੀ ਮੁਹੱਈਆ ਕਰਵਾ ਦੇਣਗੇ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੁਲਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ 'ਚ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੱਲਬਾਤ ਕਰਦੇ ਕਿਹਾ ਕਿ ਉਨ੍ਹਾਂ ਦੇ ਘਰ ਬੱਚਾ ਪੈਦਾ ਹੋਣ ਨੂੰ ਲੈ ਕੇ ਸਰਕਾਰ ਨੇ ਆਈ. ਵੀ. ਐੱਫ. ਤਕਨੀਕ ਸਬੰਧੀ ਜੋ ਰਿਪੋਰਟ ਮੰਗੀ ਹੈ, ਉਹ ਰਿਪੋਰਟ ਉਨ੍ਹਾਂ ਸਰਕਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਸਰਕਾਰ ਨੇ ਨੋਟਿਸ ਜਾਰੀ ਕਰ ਕੇ ਉਨ੍ਹਾਂ ਦੀ ਪਤਨੀ ਚਰਨ ਕੌਰ ਦੇ ਆਈ. ਵੀ. ਐੱਫ. ਟਰੀਟਮੈਂਟ ਸਬੰਧੀ ਜਾਣਕਾਰੀ ਮੰਗੀ ਸੀ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਆਈ. ਵੀ. ਐੱਫ. ਤਕਨੀਕ ਵਿਦੇਸ਼ ਤੋਂ ਲਈ ਹੈ ਅਤੇ ਉਸ ਦੀ ਡਲਿਵਰੀ ਇੱਥੇ ਪੰਜਾਬ ਵਿਚ ਹੋਈ ਹੈ, ਜਿਸ ਦੇ ਸਾਰੇ ਦਸਤਾਵੇਜ਼ ਉਨ੍ਹਾਂ ਕੋਲ ਹੈ। ਹੋਰ ਜਾਣਕਾਰੀ ਮੰਗਣ ’ਤੇ ਵੀ ਉਹ ਜਾਣਕਾਰੀ ਮੁਹੱਈਆ ਕਰਵਾ ਦੇਣਗੇ।

ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਕੇਂਦਰ ਦੇ ਨੋਟਿਸ ਮਗਰੋਂ CM ਮਾਨ ਨੇ ਵੀ ਕਰ ਦਿੱਤੀ ਕਾਰਵਾਈ (ਵੀਡੀਓ)

ਦਰਅਸਲ, ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ IVF ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕੇਂਦਰ ਸਰਕਾਰ ਨੇ ਇਕ ਨੋਟਿਸ ਜਾਰੀ ਕਰ ਕੇ ਕਿਹਾ ਸੀ ਕਿ Assisted Reproductive Technology (regulation) act 2021 ਦੇ ਸੈਕਸ਼ਨ 21 (ਜੀ) (ਆਈ) ਅਨੁਸਾਰ, ART ਸਰਵਿਸ ਲੈਣ ਲਈ ਉਮਰ ਦੀ ਸੀਮਾਂ 21 ਤੋਂ 50 ਸਾਲ ਤੱਕ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਕਿਹਾ ਸੀ ਕਿ ਸੰਬਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਅਤੇ ਇਸ ਮਾਮਲੇ 'ਚ ਕੀ ਐਕਸ਼ਨ ਲਿਆ ਹੈ ਉਸ ਦੀ ਰਿਪੋਰਟ ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੂੰ ਭੇਜੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News