ਭਲਕੇ ਮਨਾਈ ਜਾਵੇਗੀ ਮੂਸੇਵਾਲਾ ਦੀ ਬਰਸੀ, ਪਿਤਾ ਨੇ ਲੋਕਾਂ ਨੂੰ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

Sunday, Mar 19, 2023 - 05:36 AM (IST)

ਚੰਡੀਗੜ੍ਹ (ਬਿਊਰੋ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤ ਸਿੱਧੂ ਦੀ ਬਰਸੀ ਨੂੰ ਲੈ ਕੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਪੋਸਟ ਕੀਤੀ ਵੀਡੀਓ ’ਚ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦਾ ਮਾਹੌਲ ਬਣਿਆ ਹੋਇਆ ਹੈ, ਬਰਸੀ ਮੌਕੇ ਹੋਣ ਵਾਲੇ ਇਕੱਠ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਭਾਈਚਾਰਾ ਬਣਾ ਕੇ ਰੱਖਣਾ ਹੈ ਅਤੇ ਸਮੇਂ ਸਿਰ ਸ਼ਾਂਤੀ ਨਾਲ ਪਹੁੰਚਣ ਦੀ ਕੋਸ਼ਿਸ਼ ਕਰਨੀ ਹੈ। 

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ, ਪੰਜਾਬ ’ਚ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਪੜ੍ਹੋ Top 10

ਦੱਸ ਦੇਈਏ ਕਿ ਕੱਲ੍ਹ ਯਾਨੀ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਸਿੱਧੂ ਦੀ ਬਰਸੀ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਇੰਟਰਨੈੱਟ ਤੋਂ ਬਾਅਦ ਹੁਣ ਪੰਜਾਬ ਭਰ ’ਚ SMS ਅਤੇ Dongle Service ਵੀ ਬੰਦ


Manoj

Content Editor

Related News