ਸਿੱਧੂ ਮੂਸੇਵਾਲਾ ਦੇ ਬਾਪੂ ਬਲਕੌਰ ਸਿੰਘ ਨੂੰ ਚੜ੍ਹਿਆ ਗੋਡੇ-ਗੋਡੇ ਚਾਅ, ਲੱਡੂ ਵੰਡ ਕੇ ਪਾਏ ਭੰਗੜੇ (ਵੀਡੀਓ)
Sunday, Apr 07, 2024 - 06:52 PM (IST)
ਮਾਨਸਾ (ਵੈੱਬ ਡੈਸਕ): ਅੱਜ ਨਿੱਕੇ ਸਿੱਧੂ ਦੇ ਜਨਮ ਦੀ ਖ਼ੁਸ਼ੀ ਵਿਚ ਸ਼ੁਕਰਾਨਾ ਕਰਨ ਲਈ ਮਾਨਸਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਦੇ ਚਾਹੁਣ ਵਾਲਿਆਂ ਨਾਲ ਭੰਗੜਾ ਪਾ ਕੇ ਖ਼ੁਸ਼ੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਵਿਚ ਲੱਡੂ ਵੀ ਵੰਡੇ।
ਇਹ ਖ਼ਬਰ ਵੀ ਪੜ੍ਹੋ - ਬਲਕੌਰ ਸਿੰਘ ਨੇ 2 ਸਾਲਾਂ ਤੋਂ ਨੰਗੇ ਪੈਰੀਂ ਘੁੰਮ ਰਹੇ ਪਾਲ ਸਮਾਉਂ ਨੂੰ ਆਪਣੇ ਹੱਥੀਂ ਪਵਾਈ ਜੁੱਤੀ, ਵੇਖੋ ਭਾਵੁਕ ਪਲ
ਨਿੱਕੇ ਸਿੱਧੂ ਦੇ ਜਨਮ ਦੀ ਖ਼ੁਸ਼ੀ ਵਿਚ ਮਾਨਸਾ ਦੇ ਕਲਾਕਾਰ ਪਾਲ ਸਿੰਘ ਸਮਾਉਂ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਉਚੇਚੇ ਤੌਰ 'ਤੇ ਪਹੁੰਚੇ। ਇਸ ਦੌਰਾਨ ਜਿੱਥੇ ਫਾਰਚੂਨਰ 0008 ਵਾਲਾ ਕੇਕ ਕੱਟਿਆ ਗਿਆ, ਉੱਥੇ ਹੀ ਪਾਲ ਸਿੰਘ ਸਮਾਉਂ ਨੇ ਤਕਰੀਬਨ 2 ਸਾਲ ਬਾਅਦ ਪੈਰੀਂ ਜੁੱਤੀ ਪਾਈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਹੱਥੀਂ ਪਾਲ ਸਮਾਉਂ ਦੇ ਪੈਰਾਂ ਵਿਚ ਜੁੱਤੀ ਪਾਈ। ਉਸ ਨੇ ਸਹੁੰ ਚੁੱਕੀ ਸੀ ਕਿ ਜਦੋਂ ਤਕ ਸਿੱਧੂ ਦੀ ਹਵੇਲੀ ਖ਼ੁਸ਼ੀਆਂ ਨਹੀਂ ਪਰਤਦੀਆਂ, ਉਹ ਪੈਰੀਂ ਜੁੱਤੀ ਨਹੀਂ ਪਾਵੇਗਾ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ! ਜਲਦ ਰਿਲੀਜ਼ ਹੋਵੇਗਾ ਨਵਾਂ ਗਾਣਾ
17 ਮਾਰਚ ਨੂੰ ਹੋਇਆ ਸੀ ਨਿੱਕੇ ਸਿੱਧੂ ਦਨ ਜਨਮ
ਇੱਥੇ ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ IVF ਤਕਨੀਕ ਨਾਲ 17 ਮਾਰਚ ਨੂੰ ਬਠਿੰਡਾ ਦੇ ਇਕ ਹਸਪਤਾਲ ਵਿਚ ਬੱਚੇ ਨੂੰ ਜਨਮ ਦਿੱਤਾ ਸੀ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਇਹ ਵੀ ਐਲਾਨ ਕੀਤਾ ਸੀ ਕਿ ਨਵਜੰਮੇ ਬੱਚੇ ਦਾ ਨਾਂ ਵੀ ਸ਼ੁੱਭਦੀਪ ਸਿੰਘ ਸਿੱਧੂ ਹੀ ਰੱਖਿਆ ਜਾਵੇਗਾ, ਕਿਉਂਕਿ ਉਹ ਸਾਡੇ ਸਾਰਿਆਂ ਲਈ ਅਜਿਹਾ ਹੀ ਹੈ ਜਿਵੇਂ ਸ਼ੁੱਭਦੀਪ ਹੀ ਵਾਪਸ ਮੁੜ ਕੇ ਆਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8