ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)
03/26/2023 6:11:50 PM

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਕ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਧਮਕੀ ਰਾਜਸਥਾਨ ਤੋਂ ਦਿੱਤੀ ਗਈ ਹੈ। ਈ-ਮੇਲ ਵਿਚ ਆਖਿਆ ਗਿਆ ਹੈ ਕਿ ਬਹੁਤ ਜਲਦੀ ਤੁਹਾਨੂੰ ਮਾਰ ਦਿੱਤਾ ਜਾਵੇਗਾ। ਮਾਨਸਾ ਪੁਲਸ ਨੇ ਇਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਧਮਕੀ ਦੇਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਫਰਾਰ ਚੱਲ ਰਹੇ ਅੰਮ੍ਰਿਤਪਾਲ ਦੀ ਭਾਲ ’ਚ ਲੱਗੀ ਪੁਲਸ, ਘਰੋਂ ਪਾਸਪੋਰਟ ਵੀ ਹੋਇਆ ਗਾਇਬ
ਉਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਜਦੋਂ ਤੋਂ ਅਸੀ ਪੁੱਤ ਨੂੰ ਇਨਸਾਫ ਦਿਵਾਉਣ ਲਈ ਲੜਾਈ ਲੜ ਰਹੇ ਹਾਂ ਉਦੋਂ ਤੋਂ ਸਾਨੂੰ ਅਨੇਕਾਂ ਧਮਕੀਆਂ ਮਿਲ ਰਹੀਆਂ ਹਨ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤ ਨੂੰ ਸ਼ਰੇਆਮ ਕਤਲ ਕਰ ਦਿੱਤਾ ਗਿਆ ਅਤੇ ਇਨਸਾਫ਼ ਦੀ ਲੜਾਈ ਵਿਚ ਜੋ ਕੁੱਝ ਵੀ ਸਾਡੇ ਨਾਲ ਹੋ ਰਿਹਾ ਹੈ, ਉਹ ਸਿਰਫ ਅਸੀਂ ਜਾਣਦੇ ਹਾਂ ਜਾਂ ਸਾਡਾ ਰੱਬ ਜਾਣਦਾ ਹੈ।
ਇਹ ਵੀ ਪੜ੍ਹੋ : ਆਪ੍ਰੇਸ਼ਨ ਅੰਮ੍ਰਿਤਪਾਲ : ਸਾਈਬਰ ਸੈੱਲ ਦੀ ਸੋਸ਼ਲ ਮੀਡੀਆ ’ਤੇ ਨਜ਼ਰ, ਪੋਸਟ ਪਾਉਣ ਵਾਲੇ ਵੀ ਨਿਸ਼ਾਨੇ ’ਤੇ
ਧਮਕੀ ਦੇਣ ਵਾਲੇ ਨਾਬਾਲਿਗ ਲੜਕੇ ਨੂੰ ਕੀਤਾ ਸੀ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਇਸ ਪਹਿਲਾਂ ਵੀ ਬਲਕੌਰ ਸਿੰਘ ਨੂੰ ਧਮਕੀ ਦਿੱਤੀ ਗਈ ਸੀ। ਧਮਕੀ ਵਿਚ ਆਖਿਆ ਗਿਆ ਸੀ ਕਿ ਬਲਕੌਰ ਸਿੰਘ ਤੇ ਸਲਮਾਨ ਖ਼ਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰ ਦਿੱਤਾ ਜਾਵੇਗਾ। ਇਸ ਮਾਮਲੇ ’ਚ ਪੁਲਸ ਹੱਥ ਵੱਡੀ ਸਫਲਤਾ ਲੱਗੀ। ਪੁਲਸ ਨੇ ਇਸ ਮਾਮਲੇ ’ਚ ਇਕ ਨਾਬਾਲਿਗ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਸ ਨੇ ਜੋਧਪੁਰ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਸੀ। ਧਮਕੀ ਦੇਣ ਵਾਲੇ ਨਾਬਾਲਿਗ ਦੀ ਉਮਰ 14 ਸਾਲ ਦੱਸੀ ਗਈ ਸੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।