ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੈਲਟ ਬਕਸਿਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ, 29 ਨੂੰ ਹੋਵੇਗੀ ਵੋਟਾਂ ਦੀ ਗਿਣਤੀ
Thursday, May 28, 2026 - 03:02 AM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਲਈ 26 ਮਈ ਨੂੰ ਹੋਈ ਚੋਣ ਉਪਰੰਤ ਬੈਲਟ ਬਾਕਸ ਸਕੂਲ ਆਫ ਐਮੀਨੈਂਸ ਟਾਂਡਾ ਵਿੱਚ ਬਣਾਏ ਗਏ ਸਟਰੌਂਗ ਰੂਮ ਵਿੱਚ ਇਕੱਠੇ ਕੀਤੇ ਗਏ ਹਨ, ਜਿਨ੍ਹਾਂ ਦੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਪੁਲਸ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ. ਐੱਸ. ਪੀ ਸਬ ਡਿਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਪੁਲਸ ਫੋਰਸ ਵੱਲੋਂ ਸਟਰੌਂਗ ਰੂਮ ਵਿੱਚ ਪਏ ਬਖਸਿਆਂ ਦੀ ਸੁਰੱਖਿਆ ਸਖ਼ਤ ਪਹਿਰੇ ਹੇਠ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ ਪੈਸੇ
ਉਧਰ, ਦੂਸਰੇ ਪਾਸੇ ਐੱਸ. ਡੀ. ਐੱਮ ਕਮ ਚੋਣ ਅਫਸਰ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਮ ਜ਼ਿਲ੍ਹਾ ਚੋਣ ਅਫਸਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇ। ਉਹਨਾਂ ਦੱਸਿਆ ਕਿ 8 ਵਜੇ ਆਰੰਭ ਹੋ ਰਹੀ ਗਿਣਤੀ ਦੋ ਰਾਊਂਡਾਂ ਵਿੱਚ ਵਿੱਚ ਕੀਤੀ ਜਾਵੇਗੀ ਅਤੇ 10 ਵਜੇ ਤੋਂ ਬਾਅਦ ਰੁਝਾਨ ਆਉਣੇ ਆਰੰਭ ਹੋ ਜਾਣਗੇ ਅਤੇ ਸਮੁੱਚੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਕਿਰਿਆ 12 ਵਜੇ ਤੱਕ ਮੁਕੰਮਲ ਕੀਤੀ ਜਾ ਸਕੇਗੀ। ਉਹਨਾਂ ਹੋਰ ਦੱਸਿਆ ਸਟਰੌਂਗ ਰੂਮ ਜਾਂ ਗਿਣਤੀ ਕੇਂਦਰ ਨਜ਼ਦੀਕ ਕਿਸੇ ਵੀ ਬਾਹਰੀ ਵਿਅਕਤੀ ਨੂੰ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਾਂਤੀ ਪੂਰਵਕ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
