ਚੰਡੀਗੜ੍ਹ : ਛੱਤੀਸਗੜ੍ਹ ਦੇ ਰਾਜਪਾਲ ਪੰਜ ਤੱਤਾਂ 'ਚ ਵਿਲੀਨ (ਵੀਡੀਓ)

08/17/2018 1:13:00 PM

ਚੰਡੀਗੜ੍ਹ (ਕੁਲਦੀਪ) : ਛੱਤੀਸਗੜ੍ਹ ਦੇ ਰਾਜਪਾਲ ਤੇ ਚੰਡੀਗੜ੍ਹ ਭਾਜਪਾ ਦੇ ਮੁਖੀ ਸੰਜੇ ਟੰਡਨ ਦੇ ਪਿਤਾ ਬਲਰਾਮ ਜੀ ਦਾਸ ਟੰਡਨ ਦਾ ਅੰਤਿਮ ਸੰਸਕਾਰ ਵੀਰਵਾਰ ਦੁਪਹਿਰ ਨੂੰ ਸੈਕਟਰ-25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟੜ ਸਮੇਤ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਪੁੱਜੇ। 

PunjabKesari

ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਸਿਆਸੀ ਆਗੂ ਦੇ ਮਹਾਨ ਸ਼ਖਸੀਅਤਾਂ ਬਲਰਾਮ ਜੀ ਦਾਸ ਟੰਡਨ ਨੂੰ ਅੰਤਿਮ ਵਿਦਾਈ ਦੇਣ ਪੁੱਜੀਆਂ। ਬਲਰਾਮ ਦੀ ਦਾਸ ਟੰਡਨ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਨੂੰ ਸੈਕਟਰ-18 ਸਥਿਤ ਰਿਹਾਇਸ਼ 'ਚ ਰੱਖਿਆ ਗਿਆ ਸੀ, ਜਿੱਥੇ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਦੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਦੇ ਦਿਹਾਂਤ 'ਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ16 ਅਗਸਤ ਨੂੰ ਸੋਗ ਦਾ ਐਲਾਨ ਕੀਤਾ ਗਿਆ।

PunjabKesari

ਜ਼ਿਕਰਯੋਗ ਹੈ ਕਿ ਬਲਰਾਮ ਜੀ ਦਾਸ ਟੰਡਨ ਨੂੰ ਮੰਗਲਵਾਰ ਸਵੇਰੇ ਨਾਸ਼ਤਾ ਕਰਦੇ ਸਮੇਂ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡਾ. ਭੀਮਰਾਓ ਅੰਬੇਡਕਰ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਵੈਂਟੀਲੇਟਰ 'ਤੇ ਰੱਖਿਆ ਗਿਆ, ਜਿਸ ਤੋਂ ਬਾਅਦ ਦੁਪਹਿਰ ਨੂੰ ਕਰੀਬ ਇਕ ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਰਾਜਪਾਲ ਦੇ ਦਿਹਾਂਤ 'ਤੇ ਛੱਤੀਸਗੜ੍ਹ 'ਚ 7 ਦਿਨਾਂ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ।


Related News