''ਆਪ'' ਆਗੂ ਦਲਜੀਤ ਰਾਜੂ ਦੇ ਘਰ ''ਤੇ ਹੋਈ ਫਾਇਰਿੰਗ ਦੇ ਮਾਮਲੇ ''ਚ ਬਲਤੇਜ ਪੰਨੂ ਦਾ ਬਿਆਨ

Thursday, Nov 27, 2025 - 04:28 PM (IST)

''ਆਪ'' ਆਗੂ ਦਲਜੀਤ ਰਾਜੂ ਦੇ ਘਰ ''ਤੇ ਹੋਈ ਫਾਇਰਿੰਗ ਦੇ ਮਾਮਲੇ ''ਚ ਬਲਤੇਜ ਪੰਨੂ ਦਾ ਬਿਆਨ

ਫਗਵਾੜਾ (ਜਲੋਟਾ)- ਫਗਵਾੜਾ ਨੇੜੇ ਪਿੰਡ ਦਰਵੇਸ਼ ਵਿਖੇ ਦਲਜੀਤ ਰਾਜੂ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਹੈ ਕਿ ਦਲਜੀਤ ਰਾਜੂ ਦੇ ਘਰ ‘ਤੇ ਗੋਲੀਬਾਰੀ ਉਨ੍ਹਾਂ ਨੂੰ ਡਰਾਉਣ ਦਾ ਯਤਨ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮੋਹਰੀ ਆਗੂ ਹਨ ਤੇ ਨਸ਼ਾ ਤਸਕਰਾਂ ਵਿਰੁੱਧ ਵੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ । 

ਇਹ ਵੀ ਪੜ੍ਹੋ: ਫਗਵਾੜਾ 'ਚ 'ਆਪ' ਆਗੂ ਦੇ ਘਰ 'ਤੇ ਚਲਾਈਆਂ ਗੋਲ਼ੀਆਂ ਦੇ ਮਾਮਲੇ 'ਚ ਨਵਾਂ ਮੋੜ ! ਹੋਏ ਵੱਡੇ ਖ਼ੁਲਾਸੇ

ਪੰਨੂ ਨੇ ਦਲਜੀਤ ਰਾਜੂ ਨਾਲ ਉਨ੍ਹਾਂ ਦੇ ਪਿੰਡ ਦਰਵੇਸ਼ ਸਥਿਤ ਘਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਅਤੇ ਯੂਥ ਡਿਵੈਲਪਮੈਂਟ ਬੋਰਡ ਦੇ ਵਾਇਸ ਪ੍ਰਧਾਨ ਨਯਨ ਛਾਬੜਾ ਵੀ ਹਾਜ਼ਰ ਸਨ। ਪੰਨੂ ਨੇ ਕਿਹਾ ਕਿ ਨਸ਼ੇ ਵਿਰੁੱਧ ਜੰਗ ਜਾਰੀ ਹੈ ਅਤੇ ਦਲਜੀਤ ਰਾਜੂ ਉਸ ਜੰਗ ਦੇ ਅਹਿਮ ਮੈਂਬਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਹੋਈ ਹੈ ਕਿ ਉਹ ਜਾਂ ਤਾਂ ਨਸ਼ਾ ਦੇ ਕਾਰੋਬਾਰ ਨੂੰ ਛੱਡ ਦੇਣ ਤੇ ਜਾਂ ਫਿਰ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਲਜੀਤ ਰਾਜੂ ਦੇ ਘਰ ਹਮਲਾਵਰਾਂ ਨੂੰ ਇਹ ਸੁਨੇਹਾ ਦੇਣ ਆਏ ਹਨ ਨਸ਼ੇ ਦੀ ਅਲਾਮਤ ਨੂੰ ਜੜ੍ਹ ਤੋਂ ਪੁੱਟਕੇ ਹੀ ਸਾਹ ਲਿਆ ਜਾਵੇਗਾ। 

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਸਕੂਲ ਬੱਸ ਕਾਰਨ ਵਾਪਰਿਆ ਵੱਡਾ ਹਾਦਸਾ! ਵਿਦਿਆਰਥਣ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News