ਅਹਿਮ ਖਬ਼ਰ: ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Tuesday, Sep 06, 2022 - 04:47 AM (IST)

ਅਹਿਮ ਖਬ਼ਰ: ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਫਗਵਾੜਾ (ਜਲੋਟਾ) : ਕਾਂਗਰਸ ਪਾਰਟੀ 'ਚ ਅੱਜ ਉਸ ਵੇਲੇ ਇਕ ਹੋਰ ਵੱਡਾ ਰਾਜਸੀ ਧਮਾਕਾ ਹੋ ਗਿਆ, ਜਦੋਂ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਜਗ ਬਾਣੀ ਨਾਲ ਗੱਲਬਾਤ ਕਰਦਿਆਂ ਬਲਵੀਰ ਰਾਣੀ ਨੇ ਕਿਹਾ ਕਿ ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ  ਸਮੇਤ ਆਲ ਇੰਡੀਆ ਮਹਿਲਾ ਕਾਂਗਰਸ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਨੀਟਾ ਡਿਸੂਜ਼ਾ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਪਰਿਵਾਰਕ ਰੁਝੇਵਿਆਂ ਕਾਰਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪਟਿਆਲਾ ਦੇ ਮੇਅਰ ਵੱਲੋਂ ਦਰਗਾਹ ਦੀ ਬੇਅਦਬੀ, ਲੱਤਾਂ ਮਾਰ ਡੇਗੀ ਕੰਧ, ਪਾੜੀ ਚਾਦਰ, ਵੀਡੀਓ ਵਾਇਰਲ

ਇਸ ਦੌਰਾਨ ਫਗਵਾੜਾ 'ਚ ਬਲਬੀਰ ਰਾਣੀ ਸੋਢੀ ਵੱਲੋਂ ਜਿਸ ਅੰਦਾਜ਼ 'ਚ ਅਸਤੀਫ਼ਾ ਦਿੱਤਾ ਗਿਆ ਹੈ ਉਸ ਤੋਂ ਬਾਅਦ ਰਾਜਸੀ ਪੱਧਰ 'ਤੇ ਮਾਮਲਾ ਵੱਖ-ਵੱਖ ਸਿਆਸੀ ਪਾਰਟੀਆਂ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਸਿਆਸੀ ਆਗੂਆਂ ਵੱਲੋਂ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ। ਹੁਣ ਇਹ ਵੇਖਣਾ ਆਪਣੇ-ਆਪ 'ਚ ਬੇਹੱਦ ਦਿਲਚਸਪ ਹੋਵੇਗਾ ਕਿ ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਸੂਬਾ ਪ੍ਰਧਾਨ ਵੱਲੋਂ ਆਉਣ ਵਾਲੇ ਸਮੇਂ 'ਚ ਕੀ ਪਹਿਲ ਕੀਤੀ ਜਾਂਦੀ ਹੈ?

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News