ਅਮਨਜੋਤ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਬੋਲੇ ਰਾਮੂਵਾਲੀਆ, ਕਿਹਾ-ਮੇਰੀ ਧੀ ਨੇ ਸ਼ਹੀਦਾਂ ਨਾਲ ਕਮਾਇਆ ਧ੍ਰੋਹ (ਵੀਡੀਓ)

Monday, Aug 02, 2021 - 10:15 PM (IST)

ਜਲੰਧਰ- ਅਮਨਜੋਤ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਲੋਕ ਭਲਾਈ ਮਿਸ਼ਨ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਆਪਣੀ ਧੀ ਨਾਲ ਨਾਰਾਜ਼ਗੀ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਮੇਰੀ ਧੀ ਨੇ ਭਾਜਪਾ ’ਚ ਸ਼ਾਮਲ ਹੋ ਕੇ ਮੇਰੇ ਨਾਲ ਹੀ ਨਹੀਂ ਸਗੋਂ ਪੂਰੇ ਪੰਜਾਬ ਤੇ ਪੰਜਾਬ ਦੇ ਸ਼ਹੀਦਾਂ ਨਾਲ ਧ੍ਰੋਹ ਕਮਾਇਆ ਹੈ।

ਇਹ ਵੀ ਪੜ੍ਹੋ- BSF ਵੱਲੋਂ ਕੌਮਾਂਤਰੀ ਸਰਹੱਦ ਤੋਂ ਹੈਰੋਇਨ ਬਰਾਮਦ

ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਹ ਅਮਨਜੋਤ ਕੌਰ ਗਿੱਲ, ਧੀ ਬਲਵੰਤ ਸਿੰਘ ਗਿੱਲ ਸੀ, ਓਨਾ ਚਿਰ ਉਹ ਪੇਕਿਆਂ ਦੀ ਸੀ ਅਤੇ ਹੁਣ ਉਹ ਅਮਨਜੋਤ ਕੌਰ ਭੁੱਲਰ ਅਤੇ ਪਤਨੀ ਅਮਰਿੰਦਰ ਸਿੰਘ ਭੁੱਲਰ ਅੰਮ੍ਰਿਤਸਰ ਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਮਨਜੋਤ ਵੱਲੋਂ ਇਸ ਬਾਰੇ ਉਨ੍ਹਾਂ ਨਾਲ ਕੋਈ ਗੱਲ ਨਹੀਂ ਕੀਤੀ ਗਈ। ਦਿੱਲੀ ’ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂ ਅਤੇ 32 ਜਥੇਬੰਦੀਆਂ ਨੂੰ ਪੰਜਾਬ ਦੇ ਸ਼ਹੀਦਾਂ ਭਗਤ ਸਿੰਘ, ਸਰਾਭੇ ਨਾਲ ਜੋੜਦਿਆਂ ਕਿਹਾ ਕਿ ਇਹ ਉਨ੍ਹਾਂ ਸਮਾਨ ਹਨ ਅਤੇ ਤੇਰੇ ਵੱਲੋਂ ਉਨ੍ਹਾਂ ਸ਼ਹੀਦਾਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ, ਤੈਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਅਤੇ ਵਾਪਸ ਆ ਕੇ ਇਨ੍ਹਾਂ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।  

ਇਹ ਵੀ ਪੜ੍ਹੋ- ਫਾਈਨਲ ਖਤਮ ਹੁੰਦਿਆਂ ਭਾਵੁਕ ਹੋਏ ਕਮਲਪ੍ਰੀਤ ਦੇ ਮਾਤਾ-ਪਿਤਾ, ਬੋਲੇ-ਛੇਵੇਂ ਸਥਾਨ ’ਤੇ ਰਹਿਣਾ ਵੀ ਵੱਡੀ ਪ੍ਰਾਪਤੀ
ਦੱਸ ਦੇਈਏ ਕਿ ਪੰਜਾਬ ਦੇ ਕਿਸਾਨਾਂ ਅਤੇ 32 ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ ਤਕਰੀਬਨ 8 ਮਹੀਨਿਆਂ ਤੋਂ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਨਜ਼ਰਅੰਦਾਜ਼ ਕਰਦੀ ਆ ਰਹੀ ਹੈ।


Bharat Thapa

Content Editor

Related News