ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ
Friday, Jul 20, 2018 - 05:10 PM (IST)

ਪਟਿਆਲਾ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਫਾਂਸੀ ਦੀ ਸਜ਼ਾ ਜ਼ਾਫਤਾ ਪਟਿਆਲਾ ਕੇਂਦਰੀ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਵਲੋਂ ਭੁੱਖ ਹੜਤਾਲ ਖਤਮ ਕਰ ਲਈ ਗਈ ਹੈ। ਇਸ ਦੀ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਰਾਜੋਆਣਾ ਨਾਲ ਮੁਲਾਕਾਤ ਪਿੱਛੋਂ ਦਿੱਤੀ।
ਦੱਸਣਯੋਗ ਹੈ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੇਲ ਵਿਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ। ਭਾਈ ਲੌਂਗੋਵਾਲ ਵਲੋਂ ਰਾਜੋਆਣਾ ਨੂੰ ਜਲਦ ਉਨ੍ਹਾਂ ਦੀ ਸਜ਼ਾ ਸੰਬੰਧੀ ਫੈਸਲਾ ਲਏ ਜਾਣ ਦਾ ਭਰੋਸਾ ਦਿੱਤਾ ਗਿਆ। ਜਿਸ ਤੋਂ ਬਾਅਦ ਰਾਜੋਆਣਾ ਵਲੋਂ ਆਪਣੀ ਭੁੱਖ ਹੜਤਾਲ ਖਤਮ ਕਰ ਲਈ।