ਰਾਜੋਆਣਾ ਦੀ ਸਜ਼ਾ ''ਉਮਰਕੈਦ'' ''ਚ ਬਦਲਣ ''ਤੇ ਭਾਵੁਕ ਹੋਈ ਭੈਣ, ਜਾਣੋ ਕੀ ਬੋਲੀ
Tuesday, Nov 12, 2019 - 03:51 PM (IST)

ਲੁਧਿਆਣਾ (ਨਰਿੰਦਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਸਰਕਾਰ ਵਲੋਂ ਉਮਰਕੈਦ 'ਚ ਤਬਦੀਲ ਕਰ ਦਿੱਤੀ ਗਈ ਹੈ। ਇਸ 'ਤੇ ਲੁਧਿਆਣਾ 'ਚ ਰਹਿੰਦੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਇਹ ਖੁਸ਼ੀ ਦੀ ਖਬਰ ਮਿਲੀ ਹੈ, ਜਿਸ ਦੇ ਲਈ ਉਹ ਸਰਕਾਰ ਅਤੇ ਐੱਸ. ਜੀ. ਪੀ. ਸੀ. ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ 24 ਸਾਲਾਂ ਦੀ ਅਰਦਾਸ ਅੱਜ ਪੂਰੀ ਹੋਈ ਹੈ। ਉਨ੍ਹਾਂ ਨੇ ਇਸ ਦੇ ਲਈ ਪਰਮਾਤਮਾ ਦਾ ਵੀ ਧੰਨਵਾਦ ਕੀਤਾ ਹੈ।