''ਰਾਜੋਆਣਾ'' ਨੂੰ ਵੱਡੀ ਰਾਹਤ, ਫਾਂਸੀ ਦੀ ਸਜ਼ਾ ਉਮਰਕੈਦ ''ਚ ਬਦਲੀ
Tuesday, Nov 12, 2019 - 09:45 AM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲ ਦਿੱਤਾ ਗਿਆ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਜੇਲ ਵਿਭਾਗ ਦੇ ਸੂਤਰਾਂ ਮੁਤਾਬਕ ਰਾਜੋਆਣਾ ਨਾਲ ਸਬੰਧਿਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਮੱਦੇਨਜ਼ਰ ਸਿੱਖ ਕੱਟੜਪੰਥੀਆਂ ਪ੍ਰਤੀ ਨਰਮੀ ਦਾ ਰੁਖ ਅਪਨਾਉਣ ਦੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਹੋਰ ਕੈਦੀਆਂ ਦੀਆਂ ਸਜ਼ਾਵਾਂ ਵੀ ਮੁਆਫ ਕੀਤੀਆਂ ਹਨ।