ਰਾਜੋਆਣਾ ਦੀ ਸਜ਼ਾ ਤੋਂ ਮੁੱਕਰਨਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਕੋਝਾ ਮਜ਼ਾਕ : ਕਮਲਜੀਤ ਰਾਜੋਆਣਾ

Wednesday, Dec 04, 2019 - 02:17 PM (IST)

ਰਾਜੋਆਣਾ ਦੀ ਸਜ਼ਾ ਤੋਂ ਮੁੱਕਰਨਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਕੋਝਾ ਮਜ਼ਾਕ : ਕਮਲਜੀਤ ਰਾਜੋਆਣਾ

ਪਟਿਆਲਾ (ਬਲਜਿੰਦਰ) : ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੇ ਫੈਸਲੇ ਬਾਰੇ ਕੇਂਦਰ ਵੱਲੋਂ ਮੁੱਕਰਨ ਦੀਆਂ ਆ ਰਹੀਆਂ ਖਬਰਾਂ 'ਤੇ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਰਾਜੋਆਣਾ ਨੇ ਕਿਹਾ ਹੈ ਕਿ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੇ ਫੈਸਲੇ ਤੋਂ ਮੁੱਕਰਨਾ ਸਿੱਖ ਕੌਮ ਦੀਆਂ ਭਾਵਨਾਵਾ ਨਾਲ ਕੋਝਾ ਮਜ਼ਾਕ ਹੈ।

PunjabKesari

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਗੁਰਪੁਰਬ 'ਤੇ ਮੀਡੀਆ 'ਚ ਇਹ ਖਬਰ ਆਈ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਕੇਂਦਰ ਸਰਕਾਰ ਨੇ ਉਮਰ ਕੈਦ 'ਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਖਬਰਾਂ ਦੇ ਮੀਡੀਆ ਕੋਲ ਪੁਖਤਾ ਦਸਤਾਵੇਜ਼ ਵੀ ਸਨ। ਇਸ 'ਤੇ ਅਸੀਂ ਕੇਂਦਰ ਸਰਕਾਰ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਸੀ। ਉਨ੍ਹਾਂ ਕਿਹਾ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਖਬਰ ਜਿੱਥੇ ਸਾਡੇ ਪਰਿਵਾਰ ਲਈ ਬਹੁਤ ਵੱਡੀ ਰਾਹਤ ਸੀ, ਉਥੇ ਸਮੁੱਚੇ ਖਾਲਸਾ ਪੰਥ ਲਈ ਵੀ ਖੁਸ਼ੀ ਦੀ ਖਬਰ ਸੀ। ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਗੁਰਪੁਰਬ ਸਮੇਂ ਇਸ ਖਬਰ ਦਾ ਆਉਣਾ ਹੋਰ ਵੀ ਮਹੱਤਵਪੂਰਨ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਗੁਰਪੁਰਬ 'ਤੇ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਰਾਹਤ ਦੇ ਕੇ ਸੰਸਦ 'ਚ ਆਪਣੇ ਬਿਆਨ ਤੋਂ ਮੁੱਕਰ ਜਾਣਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਅਤੇ ਧੋਖਾ ਹੈ।


author

Anuradha

Content Editor

Related News