ਐੱਸ. ਜੀ. ਪੀ. ਸੀ. ਪ੍ਰਧਾਨ ਲੌਂਗੋਵਾਲ ਨੇ ਜੇਲ 'ਚ ਕੀਤੀ ਰਾਜੋਆਣਾ ਨਾਲ ਮੁਲਾਕਾਤ
Friday, Jul 20, 2018 - 12:24 PM (IST)

ਪਟਿਆਲਾ : ਪਿਛਲੇ 3 ਦਿਨਾਂ ਤੋਂ ਜੇਲ ਵਿਚ ਭੁੱਖ ਹੜਤਾਲ 'ਤੇ ਬੈਠੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਟਿਆਲਾ ਜੇਲ ਵਿਚ ਪਹੁੰਚੇ ਹਨ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਰਾਜੋਆਣਾ ਨਾਲ ਇਸ ਬਾਬਤ ਗੱਲਬਾਤ ਕੀਤੀ ਹੈ ਅਤੇ ਰਾਜੋਆਣਾ ਅੱਜ ਸ਼ਾਮ ਤਕ ਆਪਣੀ ਭੁੱਖ ਹੜਤਾਲ ਖਤਮ ਕਰ ਸਕਦੇ ਹਨ।
ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਫਾਂਸੀ ਦੀ ਸਜ਼ਾ ਜ਼ਾਫਤਾ ਬਲਵੰਤ ਸਿੰਘ ਰਾਜੋਆਣਾ ਪਿਛਲੇ 3 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹਨ। ਇਸ ਸੰਬੰਧੀ ਬੀਤੇ ਦਿਨੀਂ ਐੱਸ. ਜੀ. ਪੀ. ਸੀ. ਅਤੇ ਅਕਾਲੀ ਦਲ ਦੇ ਵਫਦ ਨੇ ਗ੍ਰਹਿ ਮੰਤਰੀ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ।