ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ’ਤੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ

02/20/2023 6:30:13 PM

ਪਟਿਆਲਾ (ਵੈੱਬ ਡੈਸਕ, ਪਰਮੀਤ) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਪਟਿਆਲਾ ਦੀ ਸੈਂਟਰਲ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਕੌਮੀ ਇਨਸਾਫ ਮੋਰਚੇ ’ਤੇ ਵੱਡਾ ਬਿਆਨ ਦਿੱਤਾ ਹੈ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਬਹੁਤੇ ਕਾਂਗਰਸੀ ਤੁਰੇ ਫ਼ਿਰਦੇ ਹਨ ਅਤੇ ਸਾਡਾ ਬਾਪੂ ਇਕ ਹੀ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ। ਉਨ੍ਹਾਂ ਕਿਹਾ ਕਿ ਮੋਰਚਾ ਲਾਉਣ ਵਾਲੇ ਸਪੱਸ਼ਟ ਕਰਨ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਮੋਰਚੇ ਨੂੰ ਉਨ੍ਹਾਂ ਦੇ ਅਕਾਲੀ ਹੋਣ ’ਤੇ ਇਤਰਾਜ਼ ਹੈ ਪਰ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਕਾਂਗਰਸ ਵਲੋਂ ਕੀਤੇ ਗਏ ਤਸ਼ੱਦਦਾਂ ਦੀ ਗੱਲ ਕਿਉਂ ਨਹੀਂ ਕੀਤੀ ਜਾਂਦੀ। 

ਇਹ ਵੀ ਪੜ੍ਹੋ : ਪੰਜਾਬ ’ਚ ਤੇਜ਼ੀ ਨਾਲ ਵੱਧ ਰਿਹਾ ਤਾਪਮਾਨ, ਜਾਣੋ ਆਉਣ ਵਾਲੇ ਦਿਨਾਂ ’ਚ ਕਿਹੋ ਜਿਹਾ ਰਹੇਗਾ ਮੌਸਮ

ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਮੇਰੇ ਬਾਰੇ ਘਟੀਆ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਜੋ ਨਹੀਂ ਕਰਨੀ ਚਾਹੀਦੀ। ਉਨ੍ਹਾਂ ਆਖਿਆ ਕਿ ਅਮਰ ਸਿੰਘ ਚਾਹਲ ਏਜੰਸੀਆਂ ਦਾ ਬੰਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਭਾਰੀ ਪੁਲਸ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੇ ਦੰਦਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੀਤਾ ਇਹ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News