ਜੇਲ੍ਹ ''ਚੋਂ ਬਾਹਰ ਨਿਕਲੇ ਬਲਵੰਤ ਸਿੰਘ ਰਾਜੋਆਣਾ, 3 ਘੰਟਿਆਂ ਦੀ ਮਿਲੀ ਹੈ ਪੈਰੋਲ

Wednesday, Nov 20, 2024 - 08:54 AM (IST)

ਜੇਲ੍ਹ ''ਚੋਂ ਬਾਹਰ ਨਿਕਲੇ ਬਲਵੰਤ ਸਿੰਘ ਰਾਜੋਆਣਾ, 3 ਘੰਟਿਆਂ ਦੀ ਮਿਲੀ ਹੈ ਪੈਰੋਲ

ਪਟਿਆਲਾ/ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਹਾਈ ਕੋਰਟ ਵੱਲੋਂ ਪੈਰੋਲ ਦਿੱਤੀ ਗਈ ਹੈ। ਅਦਾਲਤ ਵੱਲੋਂ ਰਾਜੋਆਣਾ ਨੂੰ ਸਿਰਫ 3 ਘੰਟੇ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਲ ਹੋਣਗੇ। ਇਸ ਦੇ ਮੱਦੇਨਜ਼ਰ ਬਲਵੰਤ ਸਿੰਘ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਹੇਠ ਪਟਿਆਲਾ ਤੋਂ ਲੁਧਿਆਣਾ ਲਈ ਰਵਾਨਾ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਰਾਜੋਆਣਾ ਨੂੰ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਨੂੰ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਹੋਣ ਵਾਲੇ ਭੋਗ ਤੇ ਅੰਤਿਮ ਅਰਦਾਸ ਸਮਾਗਮ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੀ ਪੁਲਸ ਹਿਰਾਸਤ ਵਿਚ ਹੋਣ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ Good News! CM ਮਾਨ ਨੇ ਕਰ 'ਤਾ ਵੱਡਾ ਐਲਾਨ

ਦੱਸ ਦਈਏ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦਾ ਬੀਤੇ ਦਿਨੀਂ ਕੈਨੇਡਾ ਵਿਚ ਦੇਹਾਂਤ ਹੋ ਗਿਆ ਸੀ। ਕੁਲਵੰਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਲਈ ਕੈਨੇਡਾ ਦੇ ਵਿੰਨੀਪੈੱਗ ਗਏ ਸਨ,  ਬੀਤੀ 4 ਨਵੰਬਰ ਨੂੰ ਉਥੇ ਉਨ੍ਹਾਂ ਨੂੰ ਆਪਣੇ ਘਰ ਵਿਚ ਹੀ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪਿਛਲੇ ਲਗਭਗ ਤੀਹ ਸਾਲਾਂ ਤੋਂ ਜੇਲ੍ਹ ਵਿਚ ਕੈਦ ਬੰਦੀ ਸਿੰਘ ਬਲਵੰਤ ਸਿੰਘ ਦੇ ਪਰਿਵਾਰ ਦੇ ਸਾਰੇ ਜੀਅ ਇਕ-ਇਕ ਕਰਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ। ਰਾਜੋਆਣਾ ਦੇ ਪਰਿਵਾਰ ਵਿਚ ਇਸ ਵੇਲੇ ਸਿਰਫ਼ ਉਨ੍ਹਾਂ ਦੇ ਦੋ ਭਤੀਜੇ ( ਵੱਡੇ ਭਰਾ ਕੁਲਵੰਤ ਸਿੰਘ ਦੇ ਬੇਟੇ) ਰਵਨੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਹੀ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News