ਅਮਨਜੋਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ 'ਬਲਵੰਤ ਰਾਮੂਵਾਲੀਆ' ਦਾ ਵੱਡਾ ਫ਼ੈਸਲਾ, ਧੀ ਨਾਲੋਂ ਤੋੜੇ ਸਾਰੇ ਸਬੰਧ

08/02/2021 4:27:22 PM

ਮੋਹਾਲੀ (ਨਿਆਮੀਆਂ) : ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ। ਧੀ ਦੇ ਭਾਜਪਾ 'ਚ ਸ਼ਾਮਲ ਹੋਣ ਮਗਰੋਂ ਬਲਵੰਤ ਸਿੰਘ ਰਾਮੂਵਾਲੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਧੀ ਨਾਲੋਂ ਹਰ ਤਰ੍ਹਾਂ ਦੇ ਸਬੰਧ ਤੋੜ ਲਏ ਹਨ।

ਇਹ ਵੀ ਪੜ੍ਹੋ : ਪਟਿਆਲਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਦੇ ਛਾਪੇ ਦੌਰਾਨ ਔਰਤਾਂ ਸਣੇ 8 ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਨੇ ਨਾ ਤਾਂ ਉਨ੍ਹਾਂ ਨਾਲ ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਕੋਈ ਸਲਾਹ ਕੀਤੀ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਮੇਰੀ ਦੋਹਤੀ ਨੂੰ ਵੀ ਇਸ ਗੱਲ ਦਾ ਨਹੀਂ ਪਤਾ ਕਿ ਅਮਨਜੋਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਰਹੀ ਹੈ। ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਹਮੇਸ਼ਾ ਹੀ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਰਹੇ ਹਨ ਅਤੇ ਆਪਣੇ ਭਾਈਚਾਰੇ ਦੇ ਲੋਕਾਂ ਨਾਲ ਖੜ੍ਹੇ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਰਦਨਾਕ ਘਟਨਾ, ਚੁੰਨ੍ਹੀ ਦੀ ਪੀਂਘ ਬਣਾ ਕੇ ਝੂਟ ਰਹੀ ਬੱਚੀ ਦੀ ਦਮ ਘੁੱਟਣ ਕਾਰਨ ਮੌਤ

ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਪਰ ਉਨ੍ਹਾਂ ਦੀ ਧੀ ਨੇ ਭਾਜਪਾ ਵਿੱਚ ਜਾ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਨੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਵੱਡਾ ਧੱਕਾ ਹੈ। ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਹ ਇਸ ਵੇਲੇ ਪਿੰਡ ਰਾਮੂਵਾਲ ਵਿਖੇ ਆਏ ਹੋਏ ਹਨ ਅਤੇ ਆਪਣੀ ਖੇਤੀ ਦੀ ਦੇਖ-ਭਾਲ ਕਰ ਰਹੇ ਹਨ।

ਇਹ ਵੀ ਪੜ੍ਹੋ : ਰਾਜਪਾਲ ਨਾਲ ਮੁਲਾਕਾਤ ਕਰਨ ਪੁੱਜੇ 'ਕੈਪਟਨ', ਮੰਤਰੀ ਮੰਡਲ 'ਚ ਫੇਰਬਦਲ ਸਬੰਧੀ ਹੋ ਸਕਦੈ ਫ਼ੈਸਲਾ

ਉਨ੍ਹਾਂ ਕਿਹਾ ਕਿ ਸ਼ਾਮ ਦੇ ਸਾਢੇ ਪੰਜ ਵਜੇ ਉਹ ਮੋਹਾਲੀ ਵਿਖੇ ਪਹੁੰਚ ਜਾਣਗੇ, ਜਿੱਥੇ ਉਹ ਪ੍ਰੈੱਸ ਕਾਨਫ਼ਰੰਸ ਕਰਨਗੇ। ਰਾਮੂਵਾਲੀਆ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀ ਧੀ ਨਾਲੋਂ ਹਰ ਤਰ੍ਹਾਂ ਦੇ ਸਬੰਧ ਤੋੜ ਲਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

Babita

This news is Content Editor Babita