ਸੇਖੋਂ-ਆਸ਼ੂ ਵਿਵਾਦ ''ਚ ਬੈਂਸ ਦੀ ਐਂਟਰੀ, ਦਿੱਤੀ ਨਸੀਹਤ
Monday, Feb 24, 2020 - 01:37 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਵਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ 1992 'ਚ ਲੁਧਿਆਣਾ ਬੰਬ ਧਮਾਕੇ ਵਿਚ ਸ਼ਮੂਲੀਅਤ ਦੇ ਦੋਸ਼ਾਂ ਨੇ ਸਿਆਸੀ ਰੰਗਤ ਲੈ ਲਈ ਹੈ। ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰੁਕ-ਰੁਕ ਕੇ ਸੇਖੋਂ ਨੂੰ ਗੱਲਾਂ ਯਾਦ ਆ ਰਹੀਆਂ ਹਨ, ਉਨ੍ਹਾਂ ਨੂੰ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਕੋਲ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਜਾਂ ਸਿਮਰਜੀਤ ਬੈਂਸ ਖਿਲਾਫ ਕੋਈ ਸਬੂਤ ਹਨ ਤਾਂ ਉਨ੍ਹਾਂ ਸਬੂਤਾਂ ਨੂੰ ਲੈ ਕੇ ਅਦਾਲਤ ਵਿਚ ਪੇਸ਼ ਕਰਨਾ ਚਾਹੀਦਾ ਹੈ ਤਾਂ ਜੋ ਮਾਨਯੋਗ ਅਦਾਲਤ ਢੁਕਵੀਂ ਕਾਰਵਾਈ ਕਰ ਸਕੇ।
ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੇਖੋਂ ਵਲੋਂ ਭਾਰਤ ਭੂਸ਼ਣ 'ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕੀਤਾ ਜਾਣਾ ਚਾਹੀਦਾ ਹੈ।