ਰਾਜੋਆਣਾ ਦੀ ਫਾਂਸੀ ਰੱਦ ਹੋਣ ''ਤੇ ਜਾਣੋ ਕੀ ਬੋਲੇ ਬੈਂਸ

Monday, Sep 30, 2019 - 01:40 PM (IST)

ਰਾਜੋਆਣਾ ਦੀ ਫਾਂਸੀ ਰੱਦ ਹੋਣ ''ਤੇ ਜਾਣੋ ਕੀ ਬੋਲੇ ਬੈਂਸ

ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ 'ਤੇ ਬੋਲਦਿਆਂ ਕਿਹਾ ਹੈ ਕਿ ਸਜ਼ਾ ਪੂਰੀ ਹੋਣ ਵਾਲੇ ਸਿੱਖ ਕੈਦੀਆਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਹ ਜੇਲਾਂ 'ਚ ਹਨ ਅਤੇ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਇਸ ਦਾ ਵਿਰੋਧ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਆਪਣੀਆਂ ਗੱਲਾਂ ਦਾ ਜਵਾਬ ਬਿੱਟੂ ਆਪ ਹੀ ਦੇਵੇ।

ਇਸ ਦੇ ਨਾਲ ਹੀ ਕਾਂਗਰਸ 'ਤੇ ਤੰਜ ਕੱਸਦਿਆਂ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਸਿਵਿਆਂ ਨੂੰ ਤੋਰ ਦਿੱਤੇ ਹਨ ਪਰ ਕੈਪਟਨ ਸਰਕਾਰ ਵਲੋਂ ਕੁਝ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਬਲਵਿੰਦਰ ਸਿੰਘ ਬੈਂਸ ਨੇ ਲੁਧਿਆਣਾ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਅਤੇ ਅਕਾਲੀ ਦਲ ਵਲੋਂ ਉਤਾਰੇ ਉਮੀਦਵਾਰਾਂ 'ਤੇ ਵੀ ਵਾਰ ਕੀਤਾ ਅਤੇ ਆਪਣੇ ਉਮੀਦਵਾਰ ਦੀ ਜਿੱਤ ਦਾ ਦਾਅਵਾ ਠੋਕਿਆ।


author

Babita

Content Editor

Related News