ਬਲਵਿੰਦਰ ਸਿੰਘ ਭੂੰਦੜ ਦਾ ਵੱਡਾ ਬਿਆਨ, ਬਾਗੀ ਧੜੇ ਨੂੰ ਲੈ ਕੇ ਆਖੀ ਵੱਡੀ ਗੱਲ
Monday, Sep 16, 2024 - 05:28 PM (IST)
ਪਟਿਆਲਾ (ਬਲਜਿੰਦਰ, ਪਰਮੀਤ) : ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਵੱਡੀ ਪੱਧਰ ’ਤੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਇਹ ਸਾਜ਼ਿਸ਼ਾਂ ਮੂਧੇ ਮੂੰਹ ਡਿੱਗਣਗੀਆਂ। ਇਹ ਪ੍ਰਗਟਾਵਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਹੈ। ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਕੀਤੀ ਤਿਆਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਬੇਅਦਬੀਆਂ ਹੋਣਾ ਬਿਨਾਂ ਸ਼ੱਕ ਮੰਦਭਾਗੀਆਂ ਹਨ ਪਰ ਵਿਰੋਧੀਆਂ ਨੇ ਇਨ੍ਹਾਂ ਦਾ ਸਿਆਸੀਕਰਨ ਕਰਕੇ ਸਾਜ਼ਿਸ਼ ਤਹਿਤ ਅਕਾਲੀ ਦਲ ਦੀ ਬਦਨਾਮੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਕਰਵਾਇਆ ਗਿਆ ਬੰਦ, ਭਖਿਆ ਮਾਹੌਲ
ਅਖੌਤੀ ਪੰਥਕ ਆਗੂਆਂ ’ਤੇ ਵਰ੍ਹਦਿਆਂ ਭੂੰਦੜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਇਕ ਵਿਅਕਤੀ ਬੇਅਦਬੀ ਕਰਨ ਲਈ ਦਾਖਲ ਹੋ ਗਿਆ ਜਿਸ ਨੂੰ ਸਮੇਂ ਸਿਰ ਫੜ ਕੇ ਬਾਹਰ ਕੱਢਿਆ ਗਿਆ। ਇਸੇ ਤਰੀਕੇ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਚ ਬੂਟ ਅਤੇ ਵਰਦੀ ਪਾ ਕੇ ਹਥਿਆਰਧਾਰੀ ਪੁਲਸ ਜਿਸਨੇ ਗੋਲੀਬਾਰੀ ਕੀਤੀ ਅਤੇ ਇਸ ਤੋਂ ਇਲਾਵਾ ਅਨੇਕਾਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਪਰ ਇਨ੍ਹਾਂ ਅਖੌਤੀ ਪੰਥਕ ਆਗੂਆਂ ਨੇ ਕਦੇ ਵੀ ਆਪਣਾ ਮੂੰਹ ਨਹੀਂ ਖੋਲ੍ਹਿਆ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਹੁਣ ਸੁਧਾਰ ਲਹਿਰ ਦੇ ਅਖੌਤੀ ਆਗੂ ਅਕਾਲੀ ਦਲ ਦੀ ਬਦਨਾਮੀ ਕਰਨ ’ਤੇ ਲੱਗੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਜਥੇਦਾਰ ਟੌਹੜਾ ਦਾ 100ਵਾਂ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮਨਾਇਆ ਜਾਵੇਗਾ ਜਿਸ ਲਈ 22 ਸਤੰਬਰ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 24 ਸਤੰਬਰ ਨੂੰ ਸਵੇਰੇ ਪੈਣਗੇ। ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ ਪੰਥਕ ਵਿਚਾਰਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਸ਼ਮੂਲੀਅਤ ਕਰਨਗੇ ਅਤੇ ਇਸ ਪ੍ਰੋਗਰਾਮ ਦਾ ਮਕਸਦ ਆਪਣੇ ਅਮੀਰ ਇਤਿਹਾਸਕ ਵਿਰਸੇ ਤੇ ਪੰਥਕ ਸ਼ਖਸੀਅਤਾਂ ਵੱਲੋਂ ਪੰਥ ਲਈ ਪਾਏ ਯੋਗਦਾਨ ਤੋਂ ਨਵੀਂ ਪੀੜੀ ਨੂੰ ਜਾਣੂ ਕਰਵਾਉਣਾ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8